ਕੈਨੇਡਾ ਦੇ ਟੋਰਾਂਟੋ ‘ਚ ਸੜਕ ਹਾਦਸੇ ‘ਚ 5 ਭਾਰਤੀ ਵਿਦਿਆਰਥੀਆਂ ਦੀ ਮੌਤ, 2 ਜ਼ਖਮੀ

TeamGlobalPunjab
2 Min Read

ਟੋਰਾਂਟੋ- ਸ਼ਨੀਵਾਰ ਨੂੰ ਕੈਨੇਡਾ ਦੇ ਟੋਰਾਂਟੋ ਸ਼ਹਿਰ ਦੇ ਕੋਲ ਇੱਕ ਆਟੋ ਹਾਦਸੇ ਵਿੱਚ 5 ਭਾਰਤੀ ਵਿਦਿਆਰਥੀਆਂ ਦੀ ਮੌਤ ਹੋ ਗਈ। ਹਾਦਸੇ ‘ਚ ਦੋ ਹੋਰ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਟੋਰਾਂਟੋ ਵਿੱਚ ਭਾਰਤੀ ਕੌਂਸਲੇਟ ਜਨਰਲ ਦੀ ਟੀਮ ਮਦਦ ਲਈ ਪੀੜਤਾਂ ਦੇ ਦੋਸਤਾਂ ਨਾਲ ਸੰਪਰਕ ਵਿੱਚ ਹੈ। ਕੈਨੇਡਾ ਵਿੱਚ ਭਾਰਤ ਦੇ ਹਾਈ ਕਮਿਸ਼ਨਰ ਅਜੇ ਬਿਸਾਰੀਆ ਨੇ ਇਹ ਜਾਣਕਾਰੀ ਦਿੱਤੀ ਹੈ।

ਮ੍ਰਿਤਕਾਂ ਦੀ ਪਛਾਣ ਹਰਪ੍ਰੀਤ ਸਿੰਘ, ਜਸਪਿੰਦਰ ਸਿੰਘ, ਕਰਨਪਾਲ ਸਿੰਘ, ਮੋਹਿਤ ਚੌਹਾਨ ਅਤੇ ਪਵਨ ਕੁਮਾਰ ਵਜੋਂ ਹੋਈ ਹੈ। ਉਨ੍ਹਾਂ ਦੀ ਉਮਰ 21 ਤੋਂ 24 ਸਾਲ ਦਰਮਿਆਨ ਸੀ। ਪੁਲਿਸ ਦਾ ਕਹਿਣਾ ਹੈ ਕਿ ਇਹ ਸਾਰੇ ਗ੍ਰੇਟਰ ਟੋਰਾਂਟੋ ਅਤੇ ਮਾਂਟਰੀਅਲ ਇਲਾਕੇ ਦੇ ਵਿਦਿਆਰਥੀ ਸਨ। ਉਹ ਹਾਈਵੇਅ ‘ਤੇ ਇੱਕ ਯਾਤਰੀ ਵੈਨ ਵਿੱਚ ਪੱਛਮ ਵੱਲ ਜਾ ਰਹੇ ਸਨ। ਸ਼ਨੀਵਾਰ ਤੜਕੇ ਕਰੀਬ 3:45 ਵਜੇ ਟਰੈਕਟਰ-ਟਰੇਲਰ ਦੀ ਆਪਸ ‘ਚ ਟੱਕਰ ਹੋ ਗਈ।

ਪੁਲਿਸ ਦਾ ਕਹਿਣਾ ਹੈ ਕਿ ਹਾਦਸੇ ਤੋਂ ਬਾਅਦ ਗੰਭੀਰ ਰੂਪ ਨਾਲ ਜ਼ਖਮੀ ਦੋ ਹੋਰ ਯਾਤਰੀਆਂ ਨੂੰ ਹਸਪਤਾਲ ਲਿਜਾਇਆ ਗਿਆ, ਪਰ ਉਨ੍ਹਾਂ ਦੀ ਸਥਿਤੀ ਬਾਰੇ ਕੋਈ ਅਪਡੇਟ ਨਹੀਂ ਦਿੱਤੀ ਗਈ। ਹਾਦਸੇ ਦੀ ਜਾਂਚ ਜਾਰੀ ਹੈ। ਇਸ ਮਾਮਲੇ ‘ਚ ਹੁਣ ਤੱਕ ਕੋਈ ਦੋਸ਼ ਨਹੀਂ ਲਗਾਇਆ ਗਿਆ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment