ਦੇਸ਼ ‘ਚ ਬੀਤੇ 24 ਘੰਟੇ ਅੰਦਰ ਆਏ 34,884 ਨਵੇਂ ਮਾਮਲੇ, 671 ਲੋਕਾਂ ਦੀ ਮੌਤ

TeamGlobalPunjab
2 Min Read

ਨਵੀਂ ਦਿੱਲੀ: ਭਾਰਤ ‘ਚ ਕੋਰੋਨਾ ਵਾਇਰਸ ਦੇ ਕਾਰਨ ਜਾਰੀ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਬੀਤੇ 24 ਘੰਟੇ ‘ਚ 34,884 ਨਵੇਂ COVID-19 ਮਾਮਲੇ ਆਏ ਹਨ। ਇਸ ਦੇ ਨਾਲ ਦੇਸ਼ ਵਿੱਚ ਕੋਰੋਨਾ ਮਰੀਜ਼ਾਂ ਦਾ ਕੁੱਲ ਅੰਕੜਾ 10,38,716 ‘ਤੇ ਪਹੁੰਚ ਗਿਆ ਹੈ। ਸਿਹਤ ਮੰਤਰਾਲੇ ਵਲੋਂ ਸ਼ਨੀਵਾਰ ਨੂੰ ਜਾਰੀ ਅੰਕੜਿਆਂ ਮੁਤਾਬਕ, ਕੋਰੋਨਾ ਦੇ ਹੁਣ ਤੱਕ ਕੁੱਲ 10,38,716 ਪਾਜ਼ਿਟਿਵ ਮਾਮਲੇ ਆਏ ਹਨ। ਉਥੇ ਹੀ , ਪਿਛਲੇ 24 ਘੰਟੇ ਯਾਨੀ ਇੱਕ ਦਿਨ ਵਿੱਚ 34,884 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਜਦਕਿ 671 ਲੋਕਾਂ ਦੀ ਮੌਤ ਹੋਈ ਹੈ। ਦੇਸ਼ ਵਿੱਚ ਕੋਰੋਨਾ ਨਾਲ ਹੁਣ ਤੱਕ 26,273 ਲੋਕਾਂ ਦੀ ਜਾਨ ਜਾ ਚੁੱਕੀ ਹੈ। ਹਾਲਾਂਕਿ, ਹੁਣ ਤੱਕ 65,3751 ਲੋਕ ਇਸ ਵਾਇਰਸ ਨੂੰ ਮਾਤ ਦੇਣ ਵਿੱਚ ਸਫਲ ਰਹੇ ਹਨ, ਰਿਕਵਰੀ ਰੇਟ 62. 93 ਫ਼ੀਸਦੀ ‘ਤੇ ਪਹੁੰਚ ਗਿਆ ਹੈ।

ਦੇਸ਼ ਵਿੱਚ ਕੋਰੋਨਾ ਦੇ ਮਾਮਲਿਆਂ ਵਿੱਚ ਤੇਜੀ ਦੇ ਨਾਲ ਟੈਸਟਿੰਗ ਦੀ ਰਫਤਾਰ ਨੂੰ ਵੀ ਵਧਾਇਆ ਜਾ ਰਿਹਾ ਹੈ। 17 ਜੁਲਾਈ ਯਾਨੀ ਸ਼ੁੱਕਰਵਾਰ ਨੂੰ 3,61,024 ਸੈਂਪਲਾਂ ਦਾ ਪ੍ਰੀਖਣ ਕੀਤਾ ਗਿਆ ਹੈ। ਇਹ ਇੱਕ ਦਿਨ ਵਿੱਚ ਹੋਈ ਟੈਸਟਿੰਗ ਦਾ ਹੁਣ ਤੱਕ ਦਾ ਸਭ ਤੋਂ ਵੱਡਾ ਅੰਕੜਾ ਹੈ। 17 ਜੁਲਾਈ ਤੱਕ ਕੁਲ 1,34,33, 742 ਸੈਂਪਲ ਦਾ ਪ੍ਰੀਖਣ ਕੀਤਾ ਗਿਆ ਹੈ।

Share this Article
Leave a comment