ਦੇਸ਼ ‘ਚ ਕੋਰੋਨਾਵਾਇਰਸ ਦੇ ਮਰੀਜ਼ਾਂ ਦਾ ਅੰਕੜਾ 10 ਲੱਖ ਪਾਰ

TeamGlobalPunjab
2 Min Read

ਨਵੀਂ ਦਿੱਲੀ: ਕੇਂਦਰੀ ਸਿਹਤ ਮੰਤਰਾਲੇ ਮੁਤਾਬਕ ਭਾਰਤ ਵਿੱਚ ਕੋਰੋਨਾ ਵਾਇਰਸ ਸੰਕਰਮਿਤਾਂ ਦੀ ਗਿਣਤੀ 10 ਲੱਖ ਪਾਰ ਹੋ ਗਈ ਹੈ। ਮੰਤਰਾਲੇ ਨੇ ਦੱਸਿਆ ਹੈ ਕਿ ਪਿਛਲੇ 24 ਘੰਟੇ ‘ਚ ਕੋਰੋਨਾ ਵਾਇਰਸ ਦੇ 34,956 ਮਾਮਲੇ ਸਾਹਮਣੇ ਆਏ ਹਨ। ਇਹ ਇੱਕ ਦਿਨ ਵਿੱਚ ਸੰਕਰਮਿਤ ਹੋਣ ਵਾਲੇ ਲੋਕਾਂ ਦੀ ਸਭ ਤੋਂ ਜ਼ਿਆਦਾ ਗਿਣਤੀ ਹੈ। ਇਸ ਦੌਰਾਨ 687 ਲੋਕਾਂ ਦੀ ਇਸ ਖਤਰਨਾਕ ਵਾਇਰਸ ਨਾਲ ਮੌਤ ਹੋ ਚੁੱਕੀ ਹੈ।

ਇਸੇ ਤਰ੍ਹਾਂ ਦੇਸ਼ ਵਿੱਚ ਕੋਵਿਡ-19 ਨਾਲ 10,03,832 ਲੋਕ ਸੰਕਰਮਿਤ ਹੋ ਚੁੱਕੇ ਹਨ। ਉੱਥੇ ਹੀ, ਦੇਸ਼ ਵਿੱਚ ਕੋਰੋਨਾ ਦੇ 3,42,473 ਸਰਗਰਮ ਮਾਮਲੇ ਹਨ। ਇਸ ਤੋਂ ਇਲਾਵਾ 6,35,757 ਮਰੀਜ਼ਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਭਾਰਤ ਵਿੱਚ ਕੋਵਿਡ-19 ਨਾਲ ਹੁਣ ਤੱਕ 25,602 ਲੋਕਾਂ ਦੀ ਮੌਤ ਹੋ ਚੁੱਕੀ ਹੈ।

- Advertisement -

Share this Article
Leave a comment