ਨਵੀਂ ਦਿੱਲੀ: ਭਾਰਤ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ‘ਚ ਇੱਕ ਦਿਨ ਵਿੱਚ ਹੁਣ ਤੱਕ ਦਾ ਸਭ ਤੋਂ ਵੱਡਾ ਅੰਕੜਿਆਂ ‘ਚ ਵਾਧਾ ਦੇਖਿਆ ਗਿਆ ਹੈ। ਪਿਛਲੇ 24 ਘੰਟੇ ਵਿੱਚ ਕੋਰੋਨਾ ਵਾਇਰਸ ਦੇ 5,611 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਲਗਭਗ 140 ਲੋਕਾਂ ਦੀ ਮੌਤ ਹੋ ਚੁੱਕੀ ਹੈ। ਬੁੱਧਵਾਰ ਨੂੰ ਜਾਰੀ ਕੇਂਦਰੀ ਸਿਹਤ ਮੰਤਰਾਲੇ ਦੇ ਅੰਕੜਿਆਂ ਦੇ ਮੁਤਾਬਕ, ਦੇਸ਼ਭਰ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਵਧ ਕੇ ਲਗਭਗ 1,06,750 ਹੋ ਗਏ ਹਨ ਅਤੇ ਕੋਵਿਡ – 19 ਨਾਲ ਹੁਣ ਤੱਕ 3303 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਕੋਰੋਨਾ ਦੇ ਕੁੱਲ 1,06,750 ਮਾਮਲਿਆਂ ਵਿੱਚ 61,149 ਐਕਟਿਵ ਕੇਸ ਹਨ, ਉੱਥੇ ਹੀ 42,297 ਲੋਕਾਂ ਨੂੰ ਹਸਪਤਾਲ ਤੋਂ ਛੁੱਟੀ ਮਿਲ ਚੁੱਕੀ ਹੈ ਜਾਂ ਫਿਰ ਉਹ ਠੀਕ ਹੋ ਚੁੱਕੇ ਹਨ। ਕੋਰੋਨਾ ਵਾਇਰਸ ਨਾਲ ਹੁਣ ਤੱਕ ਸਭ ਤੋਂ ਜ਼ਿਆਦਾ 1325 ਲੋਕਾਂ ਦੀ ਮੌਤ ਮਹਾਰਾਸ਼ਟਰ ਵਿੱਚ ਹੋਈ ਹੈ। ਇੱਥੇ ਹੁਣ ਇਸ ਮਹਾਮਾਰੀ ਨਾਲ ਪੀੜਤਾਂ ਦੀ ਗਿਣਤੀ 37,136 ਹੋ ਗਈ ਹੈ।