ਦੇਸ਼ ‘ਚ ਕੋਰੋਨਾ ਮਰੀਜ਼ਾਂ ਦਾ ਅੰਕੜਾ 84 ਲੱਖ ਪਾਰ, 77 ਲੱਖ ਤੋਂ ਜ਼ਿਆਦਾ ਮਰੀਜ਼ ਹੋਏ ਸਿਹਤਯਾਬ

TeamGlobalPunjab
2 Min Read

ਨਵੀਂ ਦਿੱਲੀ: ਭਾਰਤ ‘ਚ ਹਰ ਰੋਜ਼ COVID-19 ਦੇ ਮਾਮਲੇ ਸਾਹਮਣੇ ਆ ਰਹੇ ਹਨ। ਦੇਸ਼ ਵਿੱਚ ਸੰਕਰਮਿਤਾਂ ਦੀ ਗਿਣਤੀ 84 ਲੱਖ ਪਾਰ ਹੋ ਗਈ ਹੈ। ਸਿਹਤ ਮੰਤਰਾਲੇ ਵਲੋਂ ਸ਼ੁੱਕਰਵਾਰ ਸਵੇਰੇ ਜਾਰੀ ਕੀਤੇ ਗਏ ਅੰਕੜਿਆਂ ਦੇ ਅਨੁਸਾਰ ਦੇਸ਼ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 84,11,724 ਹੋ ਗਈ ਹੈ। ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 47,638 ਨਵੇਂ ਮਾਮਲੇ ਸਾਹਮਣੇ ਆਏ ਹਨ, 54,157 ਮਰੀਜ਼ ਠੀਕ ਹੋਏ ਹਨ। ਇਸ ਦੌਰਾਨ 670 ਕੋਰੋਨਾ ਸੰਕਰਮਿਤਾਂ ਦੀ ਮੌਤ ਹੋਈ ਹੈ। ਹੁਣ ਤੱਕ ਕੁਲ 77,65,966 ਮਰੀਜ਼ ਠੀਕ ਹੋ ਚੁੱਕੇ ਹਨ। 1,24,985 ਲੋਕਾਂ ਦੀ ਜਾਨ ਗਈ ਹੈ।

ਕੋਰੋਨਾ ਦੇ ਮੌਜੂਦਾ ਮਾਮਲਿਆਂ ਦੀ ਗਿਣਤੀ 5.5 ਲੱਖ ਤੋਂ ਹੇਠਾਂ ਹੈ। ਇਹ ਗਿਣਤੀ 2 ਅਗਸਤ ਤੋਂ ਬਾਅਦ ਪਹਿਲੀ ਵਾਰ ਇੰਨੀ ਹੇਠਾਂ ਆਈ ਹੈ। ਇਸ ਸਮੇਂ ਦੇਸ਼ ਵਿੱਚ 5,20,773 ਐਕਟਿਵ ਕੇਸ ਹਨ। ਰਿਕਵਰੀ ਰੇਟ ਦੀ ਗੱਲ ਕਰੀਏ ਤਾਂ ਇਹ ਮਾਮੂਲੀ ਵਾਧੇ ਤੋਂ ਬਾਅਦ 92.32 ਫ਼ੀਸਦੀ ‘ਤੇ ਪਹੁੰਚ ਗਿਆ ਹੈ। ਪਾਜਿਟਿਵਿਟੀ ਰੇਟ 3.09 ਫੀਸਦੀ ਹੈ, ਡੈਥ ਰੇਟ 1.48 ਫ਼ੀਸਦੀ ਹੈ।

5 ਨਵੰਬਰ ਨੂੰ 12,20,711 ਕੋਰੋਨਾ ਸੈਂਪਲ ਟੈਸਟ ਕੀਤੇ ਗਏ। ਹੁਣ ਤੱਕ ਕੁੱਲ 11,54,29,095 ਸੈਂਪਲ ਟੈਸਟ ਕੀਤੇ ਜਾ ਚੁੱਕੇ ਹਨ। ਭਾਰਤ ਸਣੇ ਦੁਨੀਆਭਰ ਦੇ 180 ਤੋਂ ਜ਼ਿਆਦਾ ਦੇਸ਼ਾਂ ਵਿੱਚ ਕੋਰੋਨਾਵਾਇਰਸ ਦਾ ਖੌਫ ਦੇਖਣ ਨੂੰ ਮਿਲ ਰਿਹਾ ਹੈ। ਹੁਣ ਤੱਕ 4.80 ਕਰੋੜ ਤੋਂ ਜ਼ਿਆਦਾ ਲੋਕ ਇਸ ਸੰਕਰਮਣ ਦੀ ਲਪੇਟ ਵਿੱਚ ਆ ਚੁੱਕੇ ਹਨ। ਇਹ ਵਾਇਰਸ 12.24 ਲੱਖ ਤੋਂ ਜ਼ਿਆਦਾ ਸੰਕਰਮਿਤਾਂ ਦੀ ਜਾਨ ਲੈ ਚੁੱਕਿਆ ਹੈ।

- Advertisement -
Share this Article
Leave a comment