ਨਵੀਂ ਦਿੱਲੀ: ਭਾਰਤ ਵਿੱਚ ਕੋਰੋਨਾਵਾਇਰਸ ਸੰਕਰਮਣ ਦੇ ਮਾਮਲੇ ਰੁਕਣ ਦਾ ਨਾਮ ਨਹੀਂ ਲੈ ਰਹੇ ਹਨ। ਦੇਸ਼ ਵਿੱਚ ਕੋਰੋਨਾ ਸੰਕਰਮਿਤਾਂ ਦੀ ਕੁੱਲ ਗਿਣਤੀ 66 ਲੱਖ ਦੇ ਪਾਰ ਪਹੁੰਚ ਗਈ ਹੈ। ਇੱਕ ਦਿਨ ਵਿੱਚ ਲਗਭਗ 75000 ਨਵੇਂ ਮਾਮਲੇ ਦਰਜ ਕੀਤੇ ਗਏ ਹਨ।
ਸਿਹਤ ਮੰਤਰਾਲੇ ਵਲੋਂ ਸੋਮਵਾਰ ਸਵੇਰੇ ਜਾਰੀ ਅੰਕੜਿਆਂ ਮੁਤਾਬਕ ਬੀਤੇ 24 ਘੰਟਿਆਂ ਵਿੱਚ ਕੋਵਿਡ-19 ਦੇ 74,442 ਨਵੇਂ ਮਾਮਲੇ ਸਾਹਮਣੇ ਆਏ ਹਨ। ਕੁਲ ਸੰਕਰਮਿਤ ਮਾਮਲਿਆਂ ਦੀ ਗਿਣਤੀ 66,23,815 ਹੋ ਗਈ ਹੈ। ਉਥੇ ਹੀ, ਪਿਛਲੇ 24 ਘੰਟੇ ਯਾਨੀ ਇੱਕ ਦਿਨ ਵਿੱਚ 903 ਮਰੀਜ਼ਾਂ ਦੀ ਕੋਰੋਨਾ ਕਾਰਨ ਮੌਤ ਹੋਈ ਹੈ ਹੁਣ ਤੱਕ ਕੁਲ 1,02,685 ਮੌਤਾਂ ਹੋ ਚੁੱਕੀਆਂ ਹਨ।
📍Total #COVID19 Cases in India (as on October 5, 2020)
▶️84.34% Cured/Discharged/Migrated (55,86,703)
▶️14.11% Active cases (9,34,427)
▶️1.55% Deaths (1,02,685)
Total COVID-19 confirmed cases = Cured/Discharged/Migrated+Active cases+Deaths pic.twitter.com/3ccDLuVPDj
— #IndiaFightsCorona (@COVIDNewsByMIB) October 5, 2020
ਹਾਲਾਂਕਿ, ਰਾਹਤ ਵਾਲੀ ਗੱਲ ਇਹ ਹੈ ਕਿ ਪਿਛਲੇ 24 ਘੰਟਿਆਂ ਵਿੱਚ 76,737 ਮਰੀਜ਼ ਠੀਕ ਹੋਏ ਹਨ। ਇਹ ਅੰਕੜਾ ਇਸ ਦੌਰਾਨ ਦਰਜ ਕੀਤੇ ਗਏ ਕੋਰੋਨਾ ਦੇ ਨਵੇਂ ਮਾਮਲਿਆਂ ਦੇ ਮੁਕਾਬਕਲੇ ਜ਼ਿਆਦਾ ਹੈ। ਹੁਣ ਤੱਕ ਕੁੱਲ 55,86,703 ਮਰੀਜ਼ ਕੋਰੋਨਾਵਾਇਰਸ ਨੂੰ ਮਾਤ ਦੇਣ ਵਿੱਚ ਕਾਮਯਾਬ ਹੋਏ ਹਨ। ਦੇਸ਼ ਵਿੱਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 9,34,427 ਹੈ।