ਭਾਰਤ ‘ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦਾ ਅੰਕੜਾ 68 ਲੱਖ ਪਾਰ

TeamGlobalPunjab
1 Min Read

ਨਵੀਂ ਦਿੱਲੀ: ਭਾਰਤ ਵਿੱਚ ਕੋਰੋਨਾਵਾਇਰਸ ਸੰਕਰਮਣ ਦੇ ਮਾਮਲੇ ਰੁਕਣ ਦਾ ਨਾਮ ਨਹੀਂ ਲੈ ਰਹੇ ਹਨ। ਦੇਸ਼ ਵਿੱਚ ਕੋਰੋਨਾ ਸੰਕਰਮਿਤਾਂ ਦੀ ਕੁੱਲ ਗਿਣਤੀ 68 ਲੱਖ ਦੇ ਪਾਰ ਪਹੁੰਚ ਗਈ ਹੈ। ਇੱਕ ਦਿਨ ਵਿੱਚ 78,000 ਤੋਂ ਜ਼ਿਆਦਾ ਨਵੇਂ ਮਾਮਲੇ ਦਰਜ ਕੀਤੇ ਗਏ ਹਨ।

ਸਿਹਤ ਮੰਤਰਾਲੇ ਵਲੋਂ ਸੋਮਵਾਰ ਸਵੇਰੇ ਜਾਰੀ ਅੰਕੜਿਆਂ ਮੁਤਾਬਕ ਬੀਤੇ 24 ਘੰਟਿਆਂ ਵਿੱਚ ਕੋਵਿਡ-19 ਦੇ 78,524 ਨਵੇਂ ਮਾਮਲੇ ਸਾਹਮਣੇ ਆਏ ਹਨ। ਕੁਲ ਸੰਕਰਮਿਤ ਮਾਮਲਿਆਂ ਦੀ ਗਿਣਤੀ 68,35,655 ਹੋ ਗਈ ਹੈ। ਉਥੇ ਹੀ, ਪਿਛਲੇ 24 ਘੰਟੇ ਯਾਨੀ ਇੱਕ ਦਿਨ ਵਿੱਚ 971 ਮਰੀਜ਼ਾਂ ਦੀ ਕੋਰੋਨਾ ਕਾਰਨ ਮੌਤ ਹੋਈ ਹੈ ਹੁਣ ਤੱਕ ਕੁਲ 1,05,526 ਮੌਤਾਂ ਹੋ ਚੁੱਕੀਆਂ ਹਨ।

ਹਾਲਾਂਕਿ, ਦੇਸ਼ ਵਿੱਚ ਮਰੀਜ਼ਾਂ ਦੇ ਸਿਹਤਯਾਬ ਹੋਣ ਦੀ ਦਰ 85.25 ਫ਼ੀਸਦੀ ‘ਤੇ ਪਹੁੰਚ ਗਈ ਹੈ। ਅੰਕੜਿਆਂ ਅਨੁਸਾਰ ਦੇਸ਼ ਵਿੱਚ ਸੰਕਰਮਣ ਤੋਂ ਅਜ਼ਾਦ ਹੋਣ ਵਾਲੇ ਲੋਕਾਂ ਦੀ ਗਿਣਤੀ ਵਧਕੇ 58,27,704 ਹੋ ਗਈ ਹੈ। ਫਿਲਹਾਲ 9,02,425 ਲੋਕਾਂ ਦਾ ਕੋਰੋਨਾ ਵਾਇਰਸ ਦਾ ਇਲਾਜ ਜਾਰੀ ਹੈ, ਜੋ ਕੁੱਲ ਮਾਮਲਿਆਂ ਦਾ 13 . 20 ਫ਼ੀਸਦੀ ਹੈ।

- Advertisement -
Share this Article
Leave a comment