ਭਾਰਤ ‘ਚ ਪਿਛਲੇ 24 ਘੰਟੇ ਦੌਰਾਨ ਕੋਰੋਨਾ ਦੇ 63,371 ਨਵੇਂ ਮਾਮਲੇ, 895 ਦੀ ਮੌਤ

TeamGlobalPunjab
2 Min Read

ਨਵੀਂ ਦਿੱਲੀ: ਭਾਰਤ ਸਣੇ ਦੁਨੀਆ ਭਰ ਦੇ 180 ਤੋਂ ਜ਼ਿਆਦਾ ਦੇਸ਼ਾਂ ਵਿੱਚ ਕੋਰੋਨਾਵਾਇਰਸ ਦਾ ਖੌਫ ਦੇਖਣ ਨੂੰ ਮਿਲ ਰਿਹਾ ਹੈ। ਹੁਣ ਤੱਕ 3.89 ਕਰੋੜ ਤੋਂ ਜ਼ਿਆਦਾ ਲੋਕ ਇਸ ਸੰਕਰਮਣ ਦੀ ਲਪੇਟ ਵਿੱਚ ਆ ਚੁੱਕੇ ਹਨ। ਇਹ ਵਾਇਰਸ 10.98 ਲੱਖ ਤੋਂ ਜ਼ਿਆਦਾ ਸੰਕਰਮਿਤਾਂ ਦੀ ਜਾਨ ਲੈ ਚੁੱਕਿਆ ਹੈ। ਭਾਰਤ ਵਿੱਚ ਵੀ ਹਰ ਰੋਜ਼ COVID-19 ਦੇ ਮਾਮਲੇ ਵੱਧ ਰਹੇ ਹਨ। ਸੰਕਰਮਿਤਾਂ ਦੀ ਗਿਣਤੀ 73 ਲੱਖ ਪਾਰ ਹੋ ਗਈ ਹੈ।

ਸਿਹਤ ਮੰਤਰਾਲੇ ਵਲੋਂ ਸ਼ੁੱਕਰਵਾਰ ਸਵੇਰੇ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ, ਦੇਸ਼ ਵਿੱਚ ਕੋਰੋਨਾ ਸੰਕਰਮਿਤਾਂ ਦੀ ਗਿਣਤੀ 73,70,468 ਹੋ ਗਈ ਹੈ।ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 63,371 ਨਵੇਂ ਮਾਮਲੇ ਸਾਹਮਣੇ ਆਏ ਹਨ।

ਬੀਤੇ 24 ਘੰਟਿਆਂ ਵਿੱਚ 70,338 ਮਰੀਜ਼ ਠੀਕ ਹੋਏ ਹਨ। ਇਸ ਦੌਰਾਨ 895 ਕੋਰੋਨਾ ਸੰਕਰਮਿਤਾਂ ਦੀ ਮੌਤ ਹੋਈ ਹੈ। ਹੁਣ ਤੱਕ ਕੁੱਲ 64,53,779 ਮਰੀਜ਼ ਠੀਕ ਹੋ ਚੁੱਕੇ ਹਨ। 1,12,161 ਲੋਕਾਂ ਦੀ ਜਾਨ ਗਈ ਹੈ। 8,04,528 ਐਕਟਿਵ ਕੇਸ ਹਨ। ਐਕਟਿਵ ਕੇਸਾਂ ਦੀ ਗਿਣਤੀ 2 ਸਤੰਬਰ ਤੋਂ ਬਾਅਦ ਸਭ ਤੋਂ ਘੱਟ ਹੈ।

- Advertisement -

ਰਿਕਵਰੀ ਰੇਟ ਦੀ ਗੱਲ ਕਰੀਏ ਤਾਂ ਇਹ ਮਾਮੂਲੀ ਵਾਧੇ ਤੋਂ ਬਾਅਦ 87.56 ਫ਼ੀਸਦੀ ‘ਤੇ ਪਹੁੰਚ ਗਿਆ ਹੈ। ਪਾਜ਼ਿਟਿਵਿਟੀ ਰੇਟ 6.16 ਫੀਸਦੀ ਹੈ। ਡੈੱਥ ਰੇਟ 1.52 ਫ਼ੀਸਦੀ ਹੈ। 15 ਅਕਤੂਬਰ ਨੂੰ 10,28,622 ਕੋਰੋਨਾ ਸੈਂਪਲ ਟੈਸਟ ਕੀਤੇ ਗਏ।

Share this Article
Leave a comment