ਟਾਟਾ ਗਰੁੱਪ ਦੇ ਸਾਬਕਾ ਚੇਅਰਮੈਨ ਸਾਇਰਸ ਮਿਸਤਰੀ ਦਾ ਮੁੰਬਈ ਨੇੜੇ ਸੜਕ ਹਾਦਸੇ ਵਿੱਚ ਹੋਇਆ ਦੇਹਾਂਤ

Rajneet Kaur
1 Min Read

Cyrus Mistry Death: ਨਿਊਜ਼ ਡੈਸਕ: ਭਾਰਤ ਦੇ ਮਸ਼ਹੂਰ ਉਦਯੋਗਪਤੀ ਸਾਇਰਸ ਮਿਸਤਰੀ ਦਾ ਦੇਹਾਂਤ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਆਪਣੀ ਕਾਰ ‘ਚ ਜਾ ਰਹੇ ਸਨ ਕਿ ਪਾਲਘਰ ਨੇੜੇ ਸੜਕ ਹਾਦਸੇ ‘ਚ ਉਨ੍ਹਾਂ ਦੀ ਜਾਨ ਚਲੀ ਗਈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਦੁਪਹਿਰ ਕਰੀਬ 3.15 ਵਜੇ ਵਾਪਰਿਆ ਜਦੋਂ ਮਿਸਤਰੀ ਇੱਕ ਮਰਸਡੀਜ਼ ਕਾਰ ਵਿੱਚ ਅਹਿਮਦਾਬਾਦ ਤੋਂ ਮੁੰਬਈ ਜਾ ਰਹੇ ਸਨ। ਘਟਨਾ ਸੂਰਿਆ ਨਦੀ ‘ਤੇ ਬਣੇ ਪੁਲ ਦੀ ਹੈ। ਕਾਰ ਦੇ ਡਰਾਈਵਰ ਸਮੇਤ ਉਨ੍ਹਾਂ ਦੇ ਨਾਲ ਜਾ ਰਹੇ ਦੋ ਹੋਰ ਵਿਅਕਤੀ ਜ਼ਖ਼ਮੀ ਹੋ ਗਏ। ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਉਹ ਟਾਟਾ ਗਰੁੱਪ ਦੇ ਚੇਅਰਮੈਨ ਵਜੋਂ ਵੀ ਕੰਮ ਕਰ ਚੁੱਕੇ ਹਨ।

ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਟਾਟਾ ਸੰਨਜ਼ ਦੇ ਸਾਬਕਾ ਚੇਅਰਮੈਨ ਸਾਇਰਸ ਮਿਸਤਰੀ ਦਾ ਐਤਵਾਰ ਨੂੰ ਇੱਕ ਸੜਕ ਹਾਦਸੇ ਵਿੱਚ ਦੇਹਾਂਤ ਹੋ ਗਿਆ।  ਉਨ੍ਹਾਂ ਦੀ ਕਾਰ ਮਹਾਰਾਸ਼ਟਰ ਦੇ ਪਾਲਘਰ ਜ਼ਿਲ੍ਹੇ ਵਿੱਚ ਡਿਵਾਈਡਰ ਨਾਲ ਟਕਰਾ ਗਈ।

Disclaimer: This article is provided for informational purposes only.  The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment