T20 World Cup: T20 ਵਿਸ਼ਵ ਕੱਪ ਲਈ ਹੋਇਆ ਟੀਮ ਦਾ ਐਲਾਨ

Prabhjot Kaur
2 Min Read

ਨਿਊਜ਼ ਡੈਸਕ: ਭਾਰਤ ਨੇ ਟੀ-20 ਵਿਸ਼ਵ ਕੱਪ 2024 ਲਈ ਟੀਮ ਦਾ ਐਲਾਨ ਕਰ ਦਿੱਤਾ ਹੈ। ਟੀਮ ਇੰਡੀਆ ਰੋਹਿਤ ਸ਼ਰਮਾ ਦੀ ਕਪਤਾਨੀ ‘ਚ ਖੇਡੇਗੀ। ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦੀ ਚੋਣ ਕਮੇਟੀ ਨੇ ਮੰਗਲਵਾਰ ਨੂੰ ਹੀ ਮੀਟਿੰਗ ਕੀਤੀ। ਰੋਹਿਤ ਸ਼ਰਮਾ ਦੇ ਨਾਲ-ਨਾਲ ਯਸ਼ਸਵੀ ਜੈਸਵਾਲ, ਵਿਰਾਟ ਕੋਹਲੀ, ਸੂਰਿਆਕੁਮਾਰ ਯਾਦਵ, ਰਿਸ਼ਭ ਪੰਤ ਅਤੇ ਸੰਜੂ ਸੈਮਸਨ ਨੂੰ ਟੀਮ ‘ਚ ਜਗ੍ਹਾ ਮਿਲੀ ਹੈ। ਸ਼ੁਭਮਨ ਗਿੱਲ ਨੂੰ ਰਿਜ਼ਰਵ ਖਿਡਾਰੀਆਂ ਦੀ ਸੂਚੀ ਵਿੱਚ ਰੱਖਿਆ ਗਿਆ ਹੈ। ਬੋਰਡ ਨੂੰ ਸ਼ਿਵਮ ਦੂਬੇ ‘ਤੇ ਵੀ ਭਰੋਸਾ ਹੈ।

ਟੀਮ ਇੰਡੀਆ ਨੇ ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ਅਤੇ ਸੰਜੂ ਸੈਮਸਨ ਨੂੰ ਟੀਮ ‘ਚ ਜਗ੍ਹਾ ਦਿੱਤੀ ਹੈ। ਸੈਮਸਨ ਅਤੇ ਪੰਤ IPL 2024 ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ। ਰਿਸ਼ਭ ਦੀ ਲੰਬੇ ਸਮੇਂ ਬਾਅਦ ਟੀਮ ਇੰਡੀਆ ‘ਚ ਵਾਪਸੀ ਹੋਈ ਹੈ। ਕਾਰ ਹਾਦਸੇ ਦੇ ਬਾਅਦ ਤੋਂ ਉਹ ਮੈਦਾਨ ਤੋਂ ਦੂਰ ਸੀ। ਪਰ ਉਸ ਨੇ ਆਈਪੀਐੱਲ ਰਾਹੀਂ ਮੈਦਾਨ ‘ਤੇ ਵਾਪਸੀ ਕੀਤੀ ਅਤੇ ਆਪਣੀ ਫਾਰਮ ਨੂੰ ਸਾਬਤ ਕੀਤਾ। ਉਸ ਨੂੰ ਇਸ ਦਾ ਲਾਭ ਮਿਲਿਆ। ਸੈਮਸਨ ਦੀ ਗੱਲ ਕਰੀਏ ਤਾਂ ਉਸਨੇ IPL 2024 ਵਿੱਚ 9 ਮੈਚ ਖੇਡੇ ਹਨ ਅਤੇ 385 ਦੌੜਾਂ ਬਣਾਈਆਂ ਹਨ। ਇਸ ਦੌਰਾਨ ਉਨ੍ਹਾਂ ਨੇ 4 ਅਰਧ ਸੈਂਕੜੇ ਲਗਾਏ ਹਨ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment