ਭਾਰਤ ‘ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦਾ ਅੰਕੜਾ 1 ਲੱਖ ਪਾਰ, 24 ਘੰਟੇ ‘ਚ 134 ਮੌਤਾਂ

TeamGlobalPunjab
1 Min Read

ਨਵੀਂ ਦਿੱਲੀ: ਭਾਰਤ ‘ਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਿੱਚ ਲਗਾਤਾਰ ਵਾਧਾ ਦੇਖਣ ਨੂੰ ਮਿਲ ਰਿਹਾ ਰਿਹਾ ਹੈ ਅਤੇ ਇਸ ਨਾਲ ਸੰਕਰਮਿਤ ਹੋਣ ਵਾਲਿਆਂ ਦੀ ਗਿਣਤੀ 1 ਲੱਖ ਪਾਰ ਕਰ ਗਈ ਹੈ। ਪਿਛਲੇ 24 ਘੰਟੇ ਵਿੱਚ ਕੋਰੋਨਾ ਵਾਇਰਸ ਦੇ 4970 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਲਗਭਗ 134 ਮੌਤਾਂ ਹੋਈਆਂ ਹਨ। ਮੰਗਲਵਾਰ ਨੂੰ ਜਾਰੀ ਕੇਂਦਰੀ ਸਿਹਤ ਮੰਤਰਾਲੇ ਦੇ ਅੰਕੜਿਆਂ ਦੇ ਮੁਤਾਬਕ , ਦੇਸ਼ਭਰ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਵਧ ਕੇ ਲਗਭਗ 1,01,139 ਹੋ ਗਏ ਹਨ ਅਤੇ ਕੋਵਿਡ – 19 ਨਾਲ ਹੁਣ ਤੱਕ ਇੱਥੇ 3,163 ਲੋਕਾਂ ਦੀ ਮੌਤ ਹੋ ਚੁੱਕੀ ਹੈ ।

ਕੋਰੋਨਾ ਦੇ ਕੁੱਲ 1,01,139 ਕੇਸਾਂ ਵਿੱਚ 58,802 ਐਕਟਿਵ ਕੇਸ ਹਨ , ਉੱਥੇ ਹੀ 39,174 ਲੋਕਾਂ ਨੂੰ ਹਸਪਤਾਲ ਤੋਂ ਛੁੱਟੀ ਮਿਲ ਚੁੱਕੀ ਹੈ ਜਾਂ ਫਿਰ ਉਹ ਠੀਕ ਹੋ ਚੁੱਕੇ ਹਨ। ਕੋਰੋਨਾ ਵਾਇਰਸ ਨਾਲ ਹੁਣ ਤੱਕ ਸਭ ਤੋਂ ਜ਼ਿਆਦਾ 1,249 ਲੋਕਾਂ ਦੀ ਮੌਤ ਮਹਾਰਾਸ਼ਟਰ ਵਿੱਚ ਹੋਈ। ਇੱਥੇ ਹੁਣ ਇਸ ਮਹਾਮਾਰੀ ਨਾਲ ਪੀੜਤਾਂ ਦੀ ਗਿਣਤੀ 35058 ਹੋ ਗਈ ਹੈ ।

Share this Article
Leave a comment