ਦੇਸ਼ ਦੀ ਸਾਬਕਾ ਪ੍ਰਧਾਨਮੰਤਰੀ ਇੰਦਰਾ ਗਾਂਧੀ ਦੇ 102ਵੇਂ ਜਨਮਦਿਨ ‘ਤੇ ਅੱਜ ਮੰਗਲਵਾਰ ਨੂੰ ਪ੍ਰਧਾਨਮੰਤਰੀ ਨਰਿੰਦਰ ਮੋਦੀ ਤੋਂ ਇਲਾਵਾ ਸੋਨੀਆ ਗਾਂਧੀ , ਸਾਬਕਾ ਪ੍ਰਧਾਨਮੰਤਰੀ ਮਨਮੋਹਨ ਸਿੰਘ , ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ।
ਪ੍ਰਧਾਨਮੰਤਰੀ ਮੋਦੀ ਨੇ ਟਵੀਟ ਕਰਦੇ ਹੋਏ ਇੰਦਰਾ ਗਾਂਧੀ ਨੂੰ ਯਾਦ ਕੀਤਾ ਅਤੇ ਕਿਹਾ ਕਿ ਸਾਡੀ ਸਾਬਕਾ ਪੀਐੱਮ ਇੰਦਰਾ ਗਾਂਧੀ ਨੂੰ ਉਨ੍ਹਾਂ ਦੇ ਜਨਮ ਦਿਵਸ ‘ਤੇ ਸ਼ਰਧਾਂਜਲੀ।
ਸੋਨੀਆ ਗਾਂਧੀ ਨੇ ਇੰਦਰਾ ਗਾਂਧੀ ਦੀ ਸਮਾਧੀ ‘ਸ਼ਕਤੀ ਸਥਾਨ’ ‘ਤੇ ਜਾ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਤੋਂ ਦੇ ਇਲਾਵਾ ਸਾਬਕਾ ਪ੍ਰਧਾਨਮੰਤਰੀ ਮਨਮੋਹਨ ਸਿੰਘ, ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਵੀ ਸ਼ਕਤੀ ਸਥਾਨ ‘ਤੇ ਪੁੱਜੇ ਤੇ ਇੰਦਰਾ ਗਾਂਧੀ ਨੂੰ ਯਾਦ ਕੀਤਾ।