“ਨੌਵੇਂ ਪਾਤਸ਼ਾਹ ਜੀ ਦੇ ਨਾਮ ਤੇ ਰੱਖਿਆ ਜਾਵੇ ਇੰਦਰਾ ਗਾਂਧੀ ਇੰਟਰਨੈਸ਼ਨਲ ਹਵਾਈ ਅੱਡੇ ਦਾ ਨਾਮ”

Global Team
2 Min Read

ਅੰਮ੍ਰਿਤਸਰ : ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਅੱਜ ਸਮੁੱਚੇ ਸਿੱਖ ਪੰਥ ਅੰਦਰ ਬੜੀ ਸ਼ਰਧਾ-ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਵੱਖ-ਵੱਖ ਜਗ੍ਹਾ ਤੇ ਗੁਰਮਤਿ ਸਮਾਗਮ ਵੀ ਕਰਵਾਏ ਗਏ। ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਜਿਥੇ ਸਮੁੱਚੀ ਲੁਕਾਈ ਨੂੰ ਸ਼ਾਂਤਮਈ ਜੀਵਨ ਜਿਊਣ ਦੀ ਜਾਂਚ ਦੱਸਦੀ ਹੈ ਤਾਂ ਉਥੇ ਹੀ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਆਵਾਜ਼ ਬੁਲੰਦ ਕਰਨ ਦਾ ਹੋਕਾ ਦਿੰਦੀ ਹੈ। ਇਸ ਅਦੁੱਤੀ ਸ਼ਹਾਦਤ ਪਰੋ ਮੌਕੇ ਸਿੱਖ ਕੌਮ ਵੱਲੋਂ ਇੱਕ ਵੱਖਰੀ ਮੰਗ ਸਰਕਾਰ ਅੱਗੇ ਰੱਖੀ ਗਈ ਹੈ । ਜੀ ਹਾਂ ਇਹ ਮੰਗ ਰੱਖੀ ਹੈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਸ੍ਰ ਗੁਰਚਰਨ ਸਿੰਘ ਗਰੇਵਾਲ ਵਲੋਂ।

ਦਸ ਦੇਈਏ ਕਿ ਗੁਰਚਰਨ ਸਿੰਘ ਗਰੇਵਾਲ ਦਾ ਕਹਿਣਾ ਹੈ ਕਿ ਨੌਵੇਂ ਪਾਤਸ਼ਾਹ ਜੀ ਦੀ ਸ਼ਹਾਦਤ ਨੂੰ ਸਮਰਪਿਤ ਦਿੱਲੀ ਵਿੱਚ ਸਥਿਤ ਇੰਦਰਾ ਗਾਂਧੀ ਇੰਟਰਨੈਸ਼ਨਲ ਹਵਾਈ ਅੱਡੇ ਦਾ ਨਾਂ ਬਦਲ ਕੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਮ ਤੇ ਰੱਖਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅੱਜ ਜੇਕਰ ਹਰ ਕੋਈ ਆਜ਼ਾਦ ਫਿਜ਼ਾ ਦੇ ਅੰਦਰ ਸਾਹ ਲੈ ਰਿਹਾ ਹੈ ਤਾਂ ਉਸ ਦੇ ਪਿੱਛੇ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਕੁਰਬਾਨੀ ਹੈ। ਉਹਨਾਂ ਕਿਹਾ ਕਿ ਸੱਤਾਧਾਰੀ ਭਾਵੇਂ ਅੱਜ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਨੂੰ ਨਮਨ ਕਰਨ ਦੇ ਦਾਅਵੇ ਵੀ ਕਰਦੇ ਹਨ ਪਰ ਅੱਜ ਫਿਰ ਇਕ ਵਾਰ ਮਨੁੱਖੀ ਅਧਿਕਾਰਾਂ ਦਾ ਘਾਣ ਹੋ ਰਿਹਾ ਹੈ ਬੰਦੀ ਕੈਦੀ ਜੇਲ੍ਹਾਂ ਵਿਚ ਬੰਦ ਹਨ ਜਿਨ੍ਹਾਂ ਨੂੰ ਸਜ਼ਾਵਾਂ ਪੂਰੀਆਂ ਕਰ ਲੈਣ ਦੇ ਬਾਵਜੂਦ ਵੀ ਰਿਹਾਅ ਨਹੀਂ ਕੀਤਾ ਜਾ ਰਿਹਾ।

Share This Article
Leave a Comment