ਸਿਆਟਲ ਦੇ ਭੀੜ-ਭੜੱਕੇ ਵਾਲੇ ਇਲਾਕੇ ‘ਚ ਅੰਨ੍ਹੇਵਾਹ ਗੋਲ਼ੀਬਾਰੀ, 5 ਲੋਕ ਜ਼ਖ਼ਮੀ

Rajneet Kaur
2 Min Read

ਨਿਊਜ਼ ਡੈਸਕ: ਅਮਰੀਕਾ ਦੇ ਸਿਆਟਲ ਵਿੱਚ ਇੱਕ ਵਿਅਸਤ ਇਲਾਕੇ ਵਿੱਚ ਭਾਰੀ ਗੋਲੀਬਾਰੀ ਹੋਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਗੋਲੀਬਾਰੀ ‘ਚ 5 ਲੋਕ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਹਨ। ਜਿਸ ਵਿੱਚ ਇੱਕ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਰਿਪੋਰਟਾਂ ਅਨੁਸਾਰ ਰੇਨੀਅਰ ਬੀਚ ਸੇਫਵੇਅ ਨੇੜੇ ਅੰਨ੍ਹੇਵਾਹ ਗੋਲੀਬਾਰੀ ਹੋਈ ਹੈ। ਪੁਲਿਸ ਮੁਖੀ ਐਡਰੀਅਨ ਡਿਆਜ਼ ਨੇ ਦਸਿਆ ਕਿ ਸਾਰੇ ਜ਼ਖ਼ਮੀਆਂ ਨੂੰ ਹਾਰਬਰਵਿਊ ਮੈਡੀਕਲ ਸੈਂਟਰ ਲਿਜਾਇਆ ਗਿਆ ਹੈ।ਮਿਲੀ ਜਾਣਕਾਰੀ ਅਨੁਸਾਰ ਗੋਲ਼ੀਬਾਰੀ ਰਾਤ 9 ਵਜੇ ਤੋਂ ਠੀਕ ਪਹਿਲਾਂ ਰੇਨੀਅਰ ਐਵੇਨਿਊ ਸਾਊਥ ਦੇ 9200 ਬਲਾਕ ਵਿੱਚ ਹੋਈ। ਮੇਅਰ ਬਰੂਸ ਹੈਰੇਲ ਅਤੇ ਡਿਆਜ਼ ਮੌਕੇ ‘ਤੇ ਮੌਜੂਦ ਸਨ।

ਡਿਆਜ਼ ਅਨੁਸਾਰ ਜ਼ਖ਼ਮੀਆਂ ਦੀ ਉਮਰ 20 ਸਾਲ ਤੱਕ ਦੱਸੀ ਜਾ ਰਹੀ ਹੈ। ਇਨ੍ਹਾਂ ਸਾਰੇ ਲੋਕਾਂ ਨੇ ਭੋਜਨ, ਕੱਪੜੇ ਅਤੇ ਖਿਡੌਣੇ ਲੈਣ ਲਈ ਆਯੋਜਿਤ ਸਮਾਗਮ ਵਿੱਚ ਹਿੱਸਾ ਲਿਆ ਸੀ। ਪੁਲਿਸ ਮੁਖੀ ਨੇ ਕਿਹਾ ਕਿ ਇਹ ਤੁਰੰਤ ਪਤਾ ਨਹੀਂ ਲੱਗ ਸਕਿਆ ਹੈ ਕਿ ਕੀ ਪੀੜਤਾਂ ਨੂੰ ਨਿਸ਼ਾਨਾ ਬਣਾਇਆ ਗਿਆ ਸੀ ।ਇਹ ਪ੍ਰੋਗਰਾਮ ਪਿਛਲੇ ਦੋ ਸਾਲਾਂ ਤੋਂ ਪਾਰਕਿੰਗ ਵਿੱਚ ਹਰ ਸ਼ੁੱਕਰਵਾਰ ਰਾਤ ਨੂੰ ਕਰਵਾਇਆ ਜਾਂਦਾ ਹੈ। ਇਸ ਪ੍ਰੋਗਰਾਮ ਦਾ ਮਕਸਦ ਭਾਈਚਾਰੇ ਦੇ ਲੋਕਾਂ ਨੂੰ ਹਿੰਸਾ ਤੋਂ ਬਚਣ ਲਈ ਸੁਰੱਖਿਅਤ ਥਾਂ ਪ੍ਰਦਾਨ ਕਰਨਾ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

 

- Advertisement -

Share this Article
Leave a comment