ਫਗਵਾੜਾ: ਫਗਵਾੜਾ ਦੇ ਨਜ਼ਦੀਕੀ ਪਿੰਡ ਭਬਿਆਣਾ ਵਿਖੇ ਅਣਪਛਾਤੇ ਵਿਅਕਤੀਆ ਵੱਲੋਂ ਪਿੰਡ ਦੇ ਲੋਕਾਂ ਉਪਰ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ ਜਿਸ ਕਾਰਨ ਪਿੰਡ ਦੇ 4 ਵਿਅਕਤੀ ਗੰਭੀਰ ਜ਼ਖਮੀ ਹੋ ਗਏ । ਜਿਨ੍ਹਾਂ ਨੂੰ ਇਲਾਜ ਲਈ ਫਗਵਾੜਾ ਦੇ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ। ਜਿੱਥੇ 2 ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ਉਨ੍ਹਾਂ ਨੂੰ ਸੈਂਟਰ ਕੇਂਦਰ ਰੈਫਰ ਕਰ ਦਿੱਤਾ ਗਿਆ ਹੈ।
ਗੋਲੀਬਾਰੀ ਦੀ ਸੂਚਨਾ ਮਿਲਣ ਤੋਂ ਬਾਅਦ ਐੱਸਪੀ ਫਗਵਾੜਾ ਰੁਪਿੰਦਰ ਕੌਰ ਭੱਟੀ ਨੇ ਸਿਵਲ ਹਸਪਤਾਲ ਪਹੁੰਚ ਕੇ ਜ਼ਖਮੀਆਂ ਤੋਂ ਘਟਨਾ ਦੀ ਜਾਣਕਾਰੀ ਲਈ ਹੈ। ਸਿਵਲ ਹਸਪਤਾਲ ‘ਚ ਐਮਰਜੇਂਸੀ ਡਿਊਟੀ ‘ਤੇ ਤਾਇਨਾਤ ਡਾਕਟਰ ਨੇ ਦੱਸਿਆ ਕਿ ਉਨ੍ਹਾਂ ਦੀ ਡਿਊਟੀ ਦੌਰਾਨ ਗੋਲੀ ਲੱਗਣ ਕਾਰਨ ਜ਼ਖ਼ਮੀ ਹਾਲਤ ‘ਚ 4 ਵਿਅਕਤੀਆਂ ਨੂੰ ਲਿਆਂਦਾ ਗਿਆ। ਜਿਨ੍ਹਾਂ ਦੀ ਪਛਾਣ ਬਿੱਟੂ ਪੁੱਤਰ ਬਲਬੀਰ ਚੰਦ,ਜਸਨਪ੍ਰੀਤ ਸਿੰਘ ਪੁੱਤਰ ਮਨਜੀਤ ਸਿੰਘ,ਬੂਟਾ ਰਾਮ ਪੁੱਤਰ ਬਿੰਦੀ ਰਾਮ ਅਤੇ ਸ਼ਿੰਦਾ ਪੁੱਤਰ ਬਿੰਦਾ ਰਾਮ ਵਾਸੀ ਪਿੰਡ ਭਬਿਆਣਾ ਵਜੋਂ ਹੋਈ। ਡਾਕਟਰ ਨੇ ਦੱਸਿਆ ਕਿ ਬਿੱਟੂ ਅਤੇ ਜਸਨਪ੍ਰੀਤ ਸਿੰਘ ਦੀ ਹਾਲਤ ਸੀਰੀਅਸ ਦੇਖਦੇ ਹੋਏ ਹਾਇਰ ਸੈਂਟਰ ਜਲੰਧਰ ਰੈਫਰ ਕਰ ਦਿੱਤਾ ਗਿਆ ਅਤੇ ਦੂਸਰੇ ਦੋਵੇਂ ਵਿਅਕਤੀ ਸਿਵਲ ਹਸਪਤਾਲ ਫਗਵਾੜਾ ਵਿਖੇ ਜ਼ੇਰੇ ਇਲਾਜ ਹਨ।
ਇਹ ਵੀ ਪੜ੍ਹੋ: ਬਹਿਬਲ ਇਨਸਾਫ ਮੋਰਚਾ ਨਾਲ ਸਬੰਧਿਤ ਨੌਜਵਾਨ ਦਾ ਗੋਲੀਆਂ ਮਾਰ ਕੇ ਕ.ਤਲ
ਸਿਵਲ ਹਸਪਤਾਲ ਪਹੁੰਚੇ ਐੱਸਪੀ ਫਗਵਾੜਾ ਰੁਪਿੰਦਰ ਕੌਰ ਭੱਟੀ ਨੇ ਦੱਸਿਆ ਕਿ ਪਿੰਡ ਭਬਿਆਣਾ ਵਿਖੇ ਪਿੰਡ ਦੇ ਕੁਝ ਲੋਕ ਆਪਸ ਵਿਚ ਬੈਠੇ ਸਨ ਤਾਂ ਇੰਨੇ ਨੂੰ 2 ਮੋਟਰਸਾਈਕਲਾਂ ‘ਤੇ 6 ਨੌਜਵਾਨ ਆਏ ਜਿਨ੍ਹਾਂ ਨੇ ਮੂੰਹ ਬੰਨ੍ਹੇ ਹੋਏ ਸਨ। ਆਉਂਦੇ ਹੀ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਅਤੇ ਮੌਕੇ ਤੋਂ ਫਰਾਰ ਹੋ ਗਏ। ਗੋਲੀਆਂ ਚੱਲਣ ਕਾਰਨ ਭਗਦੜ ਮੱਚ ਗਈ। ਉਨ੍ਹਾਂ ਦੱਸਿਆ ਕਿ ਮੌਕੇ ‘ਤੇ ਕਿੰਨੀਆਂ ਗੋਲੀਆਂ ਚਲੀਆਂ ਇਸ ਬਾਰੇ ਅਜੇ ਕੁਝ ਵੀ ਪਤਾ ਨਹੀਂ ਚੱਲ ਸਕਿਆ। ਪੁਲਿਸ ਵਲੋਂ ਇਸ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ ।
- Advertisement -
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।