ਬਰੈਂਪਟਨ: ਕੈਨੇਡਾ ਦੇ ਸ਼ਹਿਰ ਬਰੈਂਪਟਨ ਤੋਂ ਪੰਜਾਬੀ ਐਮਪੀ ਕਮਲ ਖਹਿਰਾ ਨੇ ਲਿਬਰਲ ਸਰਕਾਰ ਦੇ ਪਾਰਲੀਮਾਨੀ ਸਕੱਤਰ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਹ ਕਦਮ ਉਨ੍ਹਾਂ ਨੇ ਲਾਕਡਾਊਨ ਦੌਰਾਨ ਵਿਦੇਸ਼ ਯਾਤਰਾ ਕਰਨ ਦੇ ਮਾਮਲੇ ਵਿੱਚ ਚੁੱਕਿਆ। ਹਾਲਾਂਕਿ ਉਹ ਐਮਪੀ ਵਜੋਂ ਆਪਣੀਆਂ ਸੇਵਾਵਾਂ ਨਿਭਾਉਂਦੇ ਰਹਿਣਗੇ। ਬਰੈਂਪਟਨ ਵੈਸਟ ਤੋਂ ਐਮਪੀ ਕਮਲ ਖਹਿਰਾ ਨੇ ਟਵੀਟ ਕਰਦਿਆਂ ਦੱਸਿਆ ਕਿ ਉਹ 23 ਦਸੰਬਰ ਤੋਂ 31 ਦਸੰਬਰ ਤੱਕ ਅਮਰੀਕਾ ’ਚ ਸਨ, ਜਿੱਥੇ ਉਹ ਵਾਸ਼ਿੰਗਟਨ ਸੂਬੇ ਦੇ ਸਿਆਟਲ ਵਿੱਚ ਆਪਣੇ ਅੰਕਲ ਦੀ ਮੌਤ ਮਗਰੋਂ ਦੁੱਖ ਪ੍ਰਗਟ ਕਰਨ ਲਈ ਉਨ੍ਹਾਂ ਦੇ ਘਰ ਗਏ ਸਨ।
ਕਮਲਾ ਖਹਿਰਾ ਕੈਨੇਡਾ ਦੇ ਕੌਮਾਂਤਰੀ ਵਿਕਾਸ ਮੰਤਰੀ ਕਰਿਨਾ ਗੋਲਡ ਦੀ ਪਾਰਲੀਮਾਨੀ ਸਕੱਤਰ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਉਨ੍ਹਾਂ ਨੇ ਪਾਰਲੀਮਾਨੀ ਸਕੱਤਰ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ, ਪਰ ਉਹ ਬਰੈਂਪਟਨ ਵੈਸਟ ਤੋਂ ਐਮਪੀ ਵਜੋਂ ਸੇਵਾਵਾਂ ਨਿਭਾਉਂਦੇ ਰਹਿਣਗੇ।
Please see my statement below. pic.twitter.com/lUHLsewipD
— Kamal Khera (@KamalKheraLib) January 3, 2021
ਇੱਕ ਬਿਆਨ ਵਿੱਚ ਕਮਲ ਖਹਿਰਾ ਨੇ ਕਿਹਾ ਕਿ ਉਨ੍ਹਾਂ ਨੇ ਇਹ ਫ਼ੈਸਲਾ ਇਸ ਲਈ ਲਿਆ ਹੈ, ਤਾਂਕਿ ਉਨ੍ਹਾਂ ਦੀ ਰੁਚੀਆਂ ਦੀ ਵਜ੍ਹਾ ਕਾਰਨ ਕੋਰੋਨਾ ਮਹਾਮਾਰੀ ਨਾਲ ਨਜਿੱਠਣ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਤੋਂ ਧਿਆਨ ਨਾ ਹਟੇ। ਉਨ੍ਹਾਂ ਨੇ ਕਿਹਾ ਕਿ ਟੀਕਾਕਰਨ ਦੌਰਾਨ ਜੇਕਰ ਕਿਤੇ ਨਰਸਾਂ ਦੀ ਕਮੀ ਹੁੰਦੀ ਹੈ ਤਾਂ ਉਹ ਨਰਸ ਵੱਜੋਂ ਕੰਮ ਕਰਨ ਲਈ ਤਿਆਰ ਹੈ।