ਇੰਦੌਰ ‘ਚ ਦੂਸ਼ਿਤ ਪਾਣੀ ਕਾਰਨ 15 ਲੋਕਾਂ ਦੀ ਹੋਈ ਮੌਤ; ਲੈਬ ਰਿਪੋਰਟ ‘ਚ ਹੋਏ ਵੱਡੇ ਖੁਲਾਸੇ; ਵਜ੍ਹਾ ਹੋਈ ਸਪੱਸ਼ਟ

Global Team
3 Min Read

ਇੰਦੌਰ : ਦੇਸ਼ ਦੇ ਸਭ ਤੋਂ ਸਾਫ਼ ਸ਼ਹਿਰ ਦਾ ਖਿਤਾਬ ਵਾਰ-ਵਾਰ ਹਾਸਲ ਕਰਨ ਵਾਲੇ ਇੰਦੌਰ ਵਿੱਚ ਹੁਣ ਤੱਕ ਦੂਸ਼ਿਤ ਪਾਣੀ ਪੀਣ ਕਾਰਨ ਜਾਨ ਗਵਾਉਣ ਵਾਲਿਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਭਾਗੀਰਥਪੁਰਾ ਵਿੱਚ ‘ਜ਼ਹਿਰੀਲਾ ਪਾਣੀ’ ਪੀਣ ਨਾਲ ਮਰਨ ਵਾਲਿਆਂ ਦੀ ਗਿਣਤੀ 15 ਹੋ ਗਈ ਹੈ। ਇੱਕ ਦਰਜਨ ਤੋਂ ਵੱਧ ਬੱਚਿਆਂ ਸਮੇਤ 201 ਲੋਕ ਹਸਪਤਾਲ ਵਿੱਚ ਦਾਖਲ ਹਨ। ਇੱਕ ਸਰਕਾਰੀ ਰਿਪੋਰਟ ਵਿੱਚ ਦੂਸ਼ਿਤ ਪਾਣੀ ਕਾਰਨ ਹੋਣ ਵਾਲੀਆਂ ਮੌਤਾਂ ਅਤੇ ਬਿਮਾਰੀਆਂ ਦੀ ਪੁਸ਼ਟੀ ਕੀਤੀ ਗਈ ਹੈ।

ਦੱਸ ਦਈਏ ਕਿ ਸੀਐਮਐਚਓ ਡਾ. ਮਾਧਵ ਹਸਨੀ ਨੇ ਕਿਹਾ ਕਿ “ਸਿਹਤ ਵਿਭਾਗ ਨੂੰ ਅੱਜ ਮਹਾਤਮਾ ਗਾਂਧੀ ਮੈਮੋਰੀਅਲ ਮੈਡੀਕਲ ਕਾਲਜ ਲੈਬ ਵਿੱਚ ਟੈਸਟ ਕੀਤੇ ਗਏ ਪਾਣੀ ਦੇ ਨਮੂਨਿਆਂ ਦੀ ਰਿਪੋਰਟ ਪ੍ਰਾਪਤ ਹੋਈ। ਇਹ ਸਪੱਸ਼ਟ ਤੌਰ ‘ਤੇ ਪੁਸ਼ਟੀ ਕਰਦਾ ਹੈ ਕਿ ਲੋਕ ਦੂਸ਼ਿਤ ਪਾਣੀ ਪੀਣ ਨਾਲ ਬਿਮਾਰ ਹੋਏ ਅਤੇ ਉਨ੍ਹਾਂ ਦੀ ਮੌਤ ਹੋ ਗਈ। ਜਾਣਕਾਰੀ ਦਿੰਦੇ ਹੋਏ ਉਨ੍ਹਾਂ ਨੇ ਕਿਹਾ ਕਿ ਪਾਈਪਲਾਈਨ ਲੀਕ ਹੋਣ ਕਾਰਨ ਪਾਣੀ ਦੂਸ਼ਿਤ ਹੋਇਆ ਸੀ। ਇਹ ਕਿੱਥੇ ਅਤੇ ਕਿਸ ਪੱਧਰ ‘ਤੇ ਹੈ, ਇਹ ਸਿਰਫ਼ ਸਬੰਧਤ ਅਧਿਕਾਰੀ ਹੀ ਦੱਸ ਸਕਣਗੇ।

ਇਸ ਤੋਂ ਇਲਾਵਾ ਸ਼ਹਿਰੀ ਪ੍ਰਸ਼ਾਸਨ ਮੰਤਰੀ ਕੈਲਾਸ਼ ਵਿਜੇਵਰਗੀਆ ਨੇ ਵੀ ਸਵੀਕਾਰ ਕੀਤਾ ਕਿ ਭਗੀਰਥਪੁਰਾ ਵਿੱਚ ਸੀਵਰੇਜ ਦੇ ਪਾਣੀ ਦੇ ਪੀਣ ਵਾਲੇ ਪਾਣੀ ਵਿੱਚ ਰਲਣ ਕਾਰਨ ਸਥਿਤੀ ਵਿਗੜ ਗਈ ਹੈ। ਉਨ੍ਹਾਂ ਕਿਹਾ, “ਮੇਰਾ ਮੰਨਣਾ ਹੈ ਕਿ ਚੌਕੀ ਦੇ ਨੇੜੇ ਲੀਕੇਜ ਵਾਲੀ ਥਾਂ ਇਸ ਸਮੱਸਿਆ ਦਾ ਸਭ ਤੋਂ ਵੱਧ ਸੰਭਾਵਿਤ ਸਰੋਤ ਹੈ।” ਇਸ ਦੌਰਾਨ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (NHRC) ਨੇ ਇਸ ਮਾਮਲੇ ਦਾ ਨੋਟਿਸ ਲਿਆ ਹੈ। ਕਮਿਸ਼ਨ ਨੇ ਮੱਧ ਪ੍ਰਦੇਸ਼ ਸਰਕਾਰ ਦੇ ਮੁੱਖ ਸਕੱਤਰ ਨੂੰ ਨੋਟਿਸ ਜਾਰੀ ਕਰਕੇ ਦੋ ਹਫ਼ਤਿਆਂ ਦੇ ਅੰਦਰ ਵਿਸਤ੍ਰਿਤ ਰਿਪੋਰਟ ਮੰਗੀ ਹੈ।

ਜਿਕਰਯੋਗ ਹੈ ਕਿ ਕੋਰਟ ਵੱਲੋਂ ਵੀ ਅੱਜ ਦੁਪਹਿਰ 12 ਵਜੇ ਤੋਂ ਬਾਅਦ ਮਾਮਲੇ ਦੀ ਸੁਣਵਾਈ ਕੀਤੇ ਜਾਣ ਦੀ ਉਮੀਦ ਹੈ। ਦੋ ਮੈਂਬਰੀ ਜਬਲਪੁਰ ਬੈਂਚ ਸੁਣਵਾਈ ਔਨਲਾਈਨ ਕਰੇਗੀ। ਅਦਾਲਤ ਨੇ ਸਰਕਾਰ ਤੋਂ ਸਟੇਟਸ ਰਿਪੋਰਟ ਮੰਗੀ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment