ਚੰਡੀਗੜ੍ਹ : ਪੰਜਾਬ ਦੋ ਉਦਯੋਗ ਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਵੀਰਵਾਰ ਨੂੰ ਸਰਕਾਰੀ ਹਸਪਤਾਲ ਫੇਜ -6 ਐਸ ਏ ਐਸ ਨਗਰ ਵਿਖੇ ਕੋਵਿਡ ਵੈਕਸੀਨ ਦਾ ਟੀਕਾ ਲਵਾਇਆ।
ਵੈਕਸੀਨ ਲੈਣ ਮਗਰੋਂ ਸ੍ਰੀ ਅਰੋੜਾ ਨੇ ਹੈਲਥ ਵਾਰੀਅਰਜ਼ ਅਤੇ ਵਿਗਿਆਨੀਆਂ ਦੀ ਪਿੱਠ ਥਾਪੜਦਿਆਂ ਕਿਹਾ ਕਿ ਉਨ੍ਹਾਂ ਦੀਆ ਫ਼ੌਰੀ ਕੋਸ਼ਿਸ਼ਾਂ ਨਾਲ ਕੋਵਿਡ 19 ਵਿਰੁੱਧ ਆਲਮਾਂ ਜੰਗ ਨੂੰ ਮਜ਼ਬੂਤੀ ਮਿਲੀ ਹੈ। ਉਨ੍ਹਾਂ ਹੋਰਨਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਕੋਵਿਡ ਵੈਕਸੀਨ ਦਾ ਟੀਕਾ ਜ਼ਰੂਰ ਲਵਾਉਣ। ਉਨ੍ਹਾਂ ਕਿਹਾ ਕਿ, “ਚਲੋ ਮਿਲ ਕੇ ਪੰਜਾਬ ਨੂੰ ਕੋਵਿਡ ਮੁਕਤ ਬਣਾਈਏ।”