ਬਰੈਂਪਟਨ: ਕੈਨੇਡਾ ‘ਚ ਬੀਤੇ ਦਿਨੀਂ ਨੌਜਵਾਨਾਂ ਦੇ ਦੋ ਗੁੱਟਾਂ ਵਿਚਾਲੇ ਲੜਾਈ ਹੋਈ। ਇਹ ਟਕਰਾਅ ਇੰਨਾ ਵਧ ਗਿਆ ਕਿ ਇੱਕ ਧਿਰ ਨੇ ਦੂਜੀ ਧਿਰ ‘ਤੇ ਕਿਰਪਾਨਾਂ ਨਾਲ ਹਮਲਾ ਕਰ ਦਿੱਤਾ। ਪੀਲ ਰੀਜਨਲ ਪੁਲਿਸ ਵਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਇਹ ਘਟਨਾ ਬਰੈਂਪਟਨ ਵਿਖੇ 28 ਅਗਸਤ ਨੂੰ ਵੱਡੇ ਤੜਕੇ ਵਾਪਰੀ ਤੇ ਇਸ ਵਾਰਦਾਤ ‘ਚ ਕਈ ਨੌਜਵਾਨ ਜ਼ਖ਼ਮੀ ਹੋਏ।
ਇਸ ਘਟਨਾ ਦੀ ਇੱਕ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ ਜਿਸ ‘ਚ ਪੰਜਾਬੀ ਨੌਜਵਾਨ ਪਾਰਕਿੰਗ ਲੌਟ ‘ਚ ਲੜਦੇ ਨਜ਼ਰ ਆ ਰਹੇ ਹਨ। ਪੁਲਿਸ ਮੁਤਾਬਕ ਮੈਕਲਾਫਲਿਨ ਰੋਡ ਅਤੇ ਸਟੀਲਜ਼ ਐਵੇਨਿਊ ਵੈਸਟ ਇਲਾਕੇ ਵਿਚ ਹੋਈ ਲੜਾਈ ਦੌਰਾਨ ਕਈ ਕਿਸਮ ਦੇ ਹਥਿਆਰ ਵਰਤੇ ਗਏ।
Public’s Assistance Needed – Assault With A Weapon – https://t.co/s8aRuE0dEZ pic.twitter.com/hiJ4F9PC3c
— Peel Regional Police (@PeelPolice) August 29, 2022
ਪੀਲ ਰੀਜਨਲ ਪੁਲਿਸ ਨੇ ਆਮ ਜਨਤਾ ਨੂੰ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ। ਪੀਲ ਪੁਲਿਸ ਦਾ ਕਹਿਣਾ ਹੈ ਕਿ ਉਹ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਵੀਡੀਓ ਤੋਂ ਜਾਣੂ ਹੈ। ਪੁਲਿਸ ਨੇ ਅਪੀਲ ਕੀਤੀ ਹੈ ਕਿ ਇਸ ਘਟਨਾ ਦੀ ਕੋਈ ਵੀ ਜਾਣਕਾਰੀ ਹੋਣ ‘ਤੇ 22 ਡਿਵੀਜ਼ਨ ਕ੍ਰਿਮੀਨਲ ਇਨਵੈਸਟੀਗੇਸ਼ਨ ਬਿਊਰੋ ਨਾਲ (905) 453-2121 (ਐਕਸਟੈਂਸ਼ਨ 2233) ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
ਪੀਲ ਕ੍ਰਾਈਮ ਸਟੌਪਰਸ ਨਾਲ 1-800-222-8477 ‘ਤੇ ਜਾਂ peelcrimestoppers.ca ਜਾ ਕੇ ਆਪਣਾ ਨਾਮ ਗੁਪਤ ਰੱਖ ਕੇ ਜਾਣਕਾਰੀ ਸਾਂਝੀ ਕੀਤੀ ਜਾ ਸਕਦੀ ਹੈ।
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.