ਫਾਜ਼ਿਲਕਾ, 26 ਮਾਰਚ: ਬੀਐਸਐਫ ਜਵਾਨਾਂ ਨੇ ਫਾਜ਼ਿਲਕਾ ਦੀ ਭਾਰਤ-ਪਾਕਿਸਤਾਨ ਸਰਹੱਦ ‘ਤੇ ਪਾਕਿਸਤਾਨ ਵਾਲੇ ਪਾਸੇ ਤੋਂ ਭਾਰਤ ਵਿੱਚ ਦਾਖਲ ਹੋਏ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਫਿਲਹਾਲ ਬੀਐਸਐਫ ਨੇ ਉਕਤ ਵਿਅਕਤੀ ਨੂੰ ਫੜ ਕੇ ਫਾਜ਼ਿਲਕਾ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ। ਜਿੱਥੇ ਪੁਲਿਸ ਨੇ ਉਕਤ ਵਿਅਕਤੀ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਪੁਲੀਸ ਨੇ ਉਕਤ ਵਿਅਕਤੀ ਦੀ ਪਛਾਣ ਕਰ ਲਈ ਹੈ। ਫੜਿਆ ਗਿਆ ਵਿਅਕਤੀ ਸਲਿੰਦਰ ਚੌਹਾਨ ਉੱਤਰ ਪ੍ਰਦੇਸ਼ ਦੇ ਪਿੰਡ ਨਰੋਵਾ ਦਾ ਰਹਿਣ ਵਾਲਾ ਹੈ। ਪੁਲਸ ਨੇ ਉਕਤ ਨੌਜਵਾਨ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਪੁਲੀਸ ਦਾ ਕਹਿਣਾ ਹੈ ਕਿ ਇਸ ਸਬੰਧੀ ਉਕਤ ਮੁਲਜ਼ਮਾਂ ਦੇ ਇਲਾਕੇ ਦੇ ਸਬੰਧਤ ਪੁਲੀਸ ਥਾਣੇ ਨਾਲ ਸੰਪਰਕ ਕੀਤਾ ਜਾ ਰਿਹਾ ਹੈ।
ਜਾਣਕਾਰੀ ਦਿੰਦਿਆਂ ਫਾਜ਼ਿਲਕਾ ਸਦਰ ਥਾਣੇ ਦੇ ਐੱਸਐੱਚਓ ਨੇ ਦੱਸਿਆ ਕਿ ਪਾਕਿਸਤਾਨ ਵਾਲੇ ਪਾਸਿਓਂ ਭਾਰਤ ਵਿੱਚ ਦਾਖਲ ਹੋਏ ਇੱਕ ਵਿਅਕਤੀ ਨੂੰ ਬੀਐੱਸਐੱਫ ਨੇ ਭਾਰਤ-ਪਾਕਿਸਤਾਨ ਸਰਹੱਦੀ ਚੌਕੀ ਸ਼ੇਰਾਂਵਾਲੀ ਨੇੜੇ ਕਾਬੂ ਕਰ ਲਿਆ ਅਤੇ ਉਸ ਨੂੰ ਪੁਲੀਸ ਹਵਾਲੇ ਕਰ ਦਿੱਤਾ ਗਿਆ ਹੈ। ਕਾਬੂ ਕੀਤਾ ਘੁਸਪੈਠੀਆ ਮੂਲ ਰੂਪ ਨਾਲ ਉੱਤਰ ਪ੍ਰਦੇਸ਼ ਦੇ ਪਿੰਡ ਨਰੋਵਾ ਦਾ ਵਸਨੀਕ ਹੈ। ਫਿਲਹਾਲ ਕਾਬੂ ਕੀਤੇ ਵਿਅਕਤੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ‘ਤੇ ਲਿਆ ਜਾਵੇਗਾ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।