ਢਕੋਲੀ ਵਿੱਚ ਕੈਮੀਕਲ ਰਿਸਾਅ ਦੇ ਸਰੋਤ ਦਾ ਪਤਾ ਲਗਾਉਣ ਲਈ ਜਾਂਚ ਸ਼ੁਰੂ 

TeamGlobalPunjab
1 Min Read

ਐਸ.ਏ.ਐਸ. ਨਗਰ : ਵਾਤਾਵਰਣ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਦਿਆਂ ਡਿਪਟੀ ਕਮਿਸ਼ਨਰ ਐਸ.ਏ.ਐਸ. ਨਗਰ ਗਿਰੀਸ਼ ਦਿਆਲਨ ਨੇ ਵੀਰਵਾਰ ਨੂੰ ਕੈਮੀਕਲ ਫੈਕਟਰੀ ਵਿੱਚੋਂ ਰਿਸਾਅ ਦੀ ਘਟਨਾ ਦੀ ਤੁਰੰਤ ਜਾਂਚ ਦੇ ਆਦੇਸ਼ ਦਿੱਤੇ ਹਨ ਜਿਸ ਕਾਰਨ ਢਕੋਲੀ ਵਿੱਚ ਮੌਸਮੀ ਨਾਲੇ ਦਾ ਪਾਣੀ ਲਾਲ ਹੋ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਦਿਆਲਨ ਨੇ ਦੱਸਿਆ ਕਿ ਵਾਤਾਵਰਣ ਵਿਭਾਗ ਦੇ ਐਕਸੀਅਨ ਇਸ ਘਟਨਾ ਦੀ ਪੂਰੀ ਜਾਂਚ ਕਰਨਗੇ ਅਤੇ ਕੈਮੀਕਲ ਦੇ ਨਮੂਨੇ ਲਏ ਜਾਣਗੇ ਤਾਂ ਜੋ ਇਸ ਦੇ ਸਰੋਤ ਦਾ ਪਤਾ ਲਗਾਇਆ ਜਾ ਸਕੇ ਅਤੇ ਕਾਰਵਾਈ ਕੀਤੀ ਜਾ ਸਕੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਢਲੇ ਤੱਥਾਂ ਤੋਂ ਪਤਾ ਲੱਗਾ ਹੈ ਕਿ ਇਸ ਕੈਮੀਕਲ ਦਾ ਰਿਸਾਅ ਗੁਆਂਢੀ ਸੂਬੇ ਦੀ ਫੈਕਟਰੀ ਤੋਂ ਹੋਇਆ ਹੈ।

- Advertisement -

 

ਡੀ.ਸੀ. ਦਿਆਲਨ ਨੇ ਦੱਸਿਆ ਕਿ ਕੈਮੀਕਲ ਦੇ ਅਸਲ ਸਰੋਤ ਦਾ ਪਤਾ ਲਗਾਉਣ ਲਈ ਇਸ ਸਥਾਨ ‘ਤੇ ਪਹਿਲਾਂ ਹੀ ਟੀਮਾਂ ਤਾਇਨਾਤ ਕਰ ਦਿੱਤੀਆਂ ਗਈਆਂ ਹਨ।

Share this Article
Leave a comment