ਪਾਕਿ ਸਰਹੱਦ ਤੋਂ ਇੰਸਪੈਕਟਰ ਅਤੇ ਕਾਂਸਟੇਬਲ 2 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

Rajneet Kaur
1 Min Read

ਫਿਰੋਜ਼ਪੁਰ : ਸਰਹੱਦੀ ਪਿੰਡ ਜੱਲੋ ਕੇ ਦੇ ਲੋਕਾਂ ਵੱਲੋਂ ਦੇਰ ਰਾਤ ਜਲੰਧਰ ਪੁਲਿਸ ਦੇ ਦੋ ਮੁਲਾਜ਼ਮਾਂ ਨੂੰ ਹਿੰਦ-ਪਾਕਿ ਕੌਮਾਂਤਰੀ ਸਰਹੱਦ ਨੇੜਿਓ ਕਾਬੂ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ ਦੋਵੇਂ ਮੁਲਾਜ਼ਮ  ਰਾਤ ਵੇਲੇ 2 ਕਿਲੋ ਚਿੱਟਾ  ਕਾਰ ‘ਚ ਲੁਕੋ ਕੇ  ਲਿਜਾ ਰਹੇ ਸਨ।ਪਿੰਡਵਾਸੀਆਂ ਵੱਲੋਂ ਇਨ੍ਹਾਂ ਦੋਵਾਂ ਨੂੰ ਬੀਐੱਸਐੱਫ ਦੇ ਹਵਾਲੇ ਕਰ ਦਿਤਾ ਹੈ।ਪੰਜਾਬ ਪੁਲਿਸ ਦੇ ਇੱਕ ਸਬ-ਇੰਸਪੈਕਟਰ ਅਤੇ ਕਾਂਸਟੇਬਲ  ਕੋਲੋਂ 2 ਕਿਲੋ ਹੈਰੋਇਨ, 1 ਰਿਵਾਲਵਰ ਅਤੇ 17 ਰੌਂਦ ਹੈਰੋਇਨ ਬਰਾਮਦ ਕਿਤੇ ਗਏ ਹਨ।

ਘਟਨਾ ਦੀ ਖ਼ਬਰ ਮਿਲਦਿਆਂ ਹੀ ਸਥਾਨਕ ਪੁਲਿਸ ਟੀਮਾਂ  ‘ਤੇ ਐਸਪੀ ਡਿਟੈਕਟਿਵ ਰਣਧੀਰ ਕੁਮਾਰ ਅਤੇ ਥਾਣਾ ਇੰਚਾਰਜ ਅਭਿਨਵ ਚੌਹਾਨ ਮੌਕੇ ’ਤੇ ਪਹੁੰਚੇ, ਜਿਨ੍ਹਾਂ ਵੱਲੋਂ ਪੁਲਿਸ ਮੁਲਾਜ਼ਮਾਂ ਤੋਂ ਪੁੱਛਗਿੱਛ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ  ਹੈ।   ਸੂਤਰਾਂ ਨੇ ਦੱਸਿਆ ਕਿ ਇਹ ਕਿਸੇ ਅਧਿਕਾਰਤ ਮਿਸ਼ਨ ‘ਤੇ ਹੁੰਦੇ ਤਾਂ ਹੈਰੋਇਨ ਦੇ ਪੈਕੇਟ ਕਾਰ ਦੇ ਬੋਨਟ ‘ਚ ਲਕੋ ਕੇ ਨਹੀਂ ਲਿਜਾ ਰਹੇ ਹੁੰਦੇ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment