ਲੁਧਿਆਣਾ : ਪੰਜਾਬ ‘ਚ ਗਰਮੀ ਦਾ ਕਹਿਰ ਜਾਰੀ ਹੈ। ਇਸ ਵਾਰ ਮਈ ਮਹੀਨੇ ਦੀ ਗਰਮੀ ਨੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਸੂਬੇ ਵਿੱਚ ਅਗਲੇ ਦਿਨਾਂ ਵਿੱਚ ਵੀ ਗਰਮੀ ਤੋਂ ਰਾਹਤ ਮਿਲਣ ਦੀ ਕੋਈ ਸੰਭਾਵਨਾ ਨਹੀਂ ਹੈ। ਫਰੀਦਕੋਟ ‘ਚ ਪਾਰਾ 47.4 ਡਿਗਰੀ ਤੱਕ ਪਹੁੰਚ ਗਿਆ ਹੈ, ਜੋ ਇਸ ਸੀਜ਼ਨ ਦਾ ਸਭ ਤੋਂ ਵੱਧ ਹੈ। ਇਸ ਤੋਂ ਇਲਾਵਾ ਵੱਧ ਤੋਂ ਵੱਧ ਤਾਪਮਾਨ ਨੇ ਪਿਛਲੇ 10 ਸਾਲਾਂ ਦਾ ਰਿਕਾਰਡ ਵੀ ਤੋੜ ਦਿੱਤਾ ਹੈ। ਸੂਬੇ ‘ਚ ਐਤਵਾਰ ਨੂੰ ਵੱਧ ਤੋਂ ਵੱਧ ਤਾਪਮਾਨ 2.4 ਡਿਗਰੀ ਵੱਧ ਗਿਆ ਹੈ ਅਤੇ ਇਹ ਆਮ ਨਾਲੋਂ ਪੰਜ ਡਿਗਰੀ ਵੱਧ ਪਹੁੰਚ ਗਿਆ ਹੈ।
ਚੰਡੀਗੜ੍ਹ, ਪਠਾਨਕੋਟ ਤੇ ਅੰਮ੍ਰਿਤਸਰ ’ਚ ਦਿਨ ਦਾ ਤਾਪਮਾਨ 45.2, ਪਟਿਆਲਾ ’ਚ 45.7, ਲੁਧਿਆਣਾ ’ਚ 44.8, ਜਲੰਧਰ ’ਚ 42.7, ਰੋਪੜ ’ਚ 43.4 ਤੇ ਗੁਰਦਾਸਪੁਰ ’ਚ 44.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ।
ਮੌਸਮ ਵਿਭਾਗ ਦੇ ਪੇਸ਼ੀਨਗੋਈ ਮੁਤਾਬਕ ਸੋਮਵਾਰ ਤੇ ਮੰਗਲਵਾਰ ਨੂੰ ਵੀ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਲੂ ਦੀ ਸਥਿਤੀ ਬਣੀ ਰਹੇਗੀ। ਇਸ ਬਾਰੇ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਇਕ ਜੂਨ ਤੋਂ ਬਾਅਦ ਮੌਸਮ ਬਦਲ ਸਕਦਾ ਹੈ। ਤੇਜ਼ ਹਵਾ ਦੌਰਾਨ ਬਾਰਿਸ਼ ਦੀ ਸੰਭਾਵਨਾ ਬਣ ਸਕਦੀ ਹੈ।