ਅੰਤਰ ਰਾਸ਼ਟਰੀ ਯੋਗਾ ਦਿਵਸ 2021 : ਪ੍ਰਧਾਨ ਮੰਤਰੀ ਮੋਦੀ ਭਲਕੇ ਸਵੇਰੇ 6.30 ਵਜੇ ਕਰਨਗੇ ਪ੍ਰੋਗਰਾਮ ਨੂੰ ਸੰਬੋਧਨ

TeamGlobalPunjab
1 Min Read

ਨਵੀਂ ਦਿੱਲੀ : ਭਲਕੇ (21 ਜੂਨ) ਕੌਮਾਂਤਰੀ ਯੋਗਾ ਦਿਵਸ ਪੂਰੀ ਦੁਨੀਆ ਵਿੱਚ ਮਨਾਇਆ ਜਾਵੇਗਾ। ਇਸ ਮੌਕੇ ਭਾਰਤ ਸਮੇਤ ਕਈ ਦੇਸ਼ਾਂ ਵਿੱਚ ਪ੍ਰੋਗਰਾਮ ਆਯੋਜਿਤ ਕੀਤੇ ਜਾਣਗੇ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਟਵੀਟ ਕਰਕੇ ਆਪਣੇ ਕੱਲ੍ਹ ਦੇ ਪ੍ਰੋਗਰਾਮ ਬਾਰੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਟਵੀਟ ਕਰਕੇ ਲਿਖਿਆ ਕਿ ‘ਕੱਲ 21 ਜੂਨ ਨੂੰ ਅਸੀਂ 7 ਵਾਂ ਯੋਗ ਦਿਵਸ ਮਨਾਵਾਂਗੇ। ਇਸ ਸਾਲ ਦਾ ਵਿਸ਼ਾ ‘ਤੰਦਰੁਸਤੀ ਲਈ ਯੋਗਾ’ ਹੈ, ਜੋ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਲਈ ਯੋਗ ਅਭਿਆਸ ਕਰਨ ‘ਤੇ ਕੇਂਦ੍ਰਤ ਕਰਦਾ ਹੈ। ਉਨ੍ਹਾਂ ਕਿਹਾ ਕਿ ਉਹ ਕੱਲ ਸਵੇਰੇ ਕਰੀਬ 6.30 ਵਜੇ ਯੋਗਾ ਦਿਵਸ ਪ੍ਰੋਗਰਾਮ ਨੂੰ ਸੰਬੋਧਿਤ ਕਰਨਗੇ।’

 

 

 

ਇਸ ਦੇ ਨਾਲ ਹੀ ਆਯੂਸ਼ ਮੰਤਰਾਲੇ ਵੱਲੋਂ ਜਾਰੀ ਇਕ ਬਿਆਨ ਵਿਚ ਕਿਹਾ ਗਿਆ ਹੈ ਕਿ ਸਾਰੇ ਦੂਰਦਰਸ਼ਨ ਚੈਨਲਾਂ ‘ਤੇ ਸਵੇਰੇ 6:30 ਵਜੇ ਸ਼ੁਰੂ ਹੋਣ ਵਾਲੇ ਪ੍ਰੋਗਰਾਮ ਵਿਚ ਆਯੁਸ਼ ਰਾਜ ਮੰਤਰੀ ਕਿਰਨ ਰਿਜੀਜੂ ਦਾ ਸੰਬੋਧਨ ਅਤੇ ਮੋਰਾਰਜੀ ਦੇਸਾਈ ਨੈਸ਼ਨਲ ਯੋਗ ਸੰਸਥਾਨ ਦੇ ਯੋਗਾ ਪ੍ਰਦਰਸ਼ਨ ਦਾ ਸਿੱਧਾ ਪ੍ਰਸਾਰਣ ਵੀ ਸ਼ਾਮਲ ਹੈ ।

Share This Article
Leave a Comment