ਕੇਂਦਰ ਨੇ ਪੰਜਾਬ ਦੇ 3 ਜ਼ਿਲ੍ਹਿਆਂ ‘ਚ ਬੰਦ ਕਰਵਾਇਆ ਇੰਟਰਨੈੱਟ; ਮੁੱਖ ਮੰਤਰੀ ਮਾਨ ਨੇ ਭੇਜਿਆ ਪੱਤਰ

Prabhjot Kaur
2 Min Read

ਚੰਡੀਗੜ੍ਹ: ਕਿਸਾਨ ਅੰਦੋਲਨ ਵਿਚਾਲੇ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਪੰਜਾਬ ਦੇ 3 ਜ਼ਿਲ੍ਹਿਆਂ ਵਿੱਚ ਇੰਟਰਨੈੱਟ ਸੇਵਾ ਬੰਦ ਕੀਤੀ ਗਈ ਹੈ। ਪੰਜਾਬ ਸਰਕਾਰ ਨੇ ਕੇਂਦਰ ਨੂੰ ਪੱਤਰ ਲਿਖ ਕੇ ਇਸ ਮਾਮਲੇ ’ਤੇ ਸਖ਼ਤ ਇਤਰਾਜ਼ ਜਤਾਇਆ ਹੈ। ਇਸ ਦੇ ਨਾਲ ਹੀ ਇੰਟਰਨੈੱਟ ਸੇਵਾ ਤੁਰੰਤ ਬਹਾਲ ਕਰਨ ਦੀ ਮੰਗ ਕੀਤੀ।

ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ 3 ਜ਼ਿਲ੍ਹਿਆਂ ਵਿੱਚ ਇੰਟਰਨੈੱਟ ਸੇਵਾ ਬੰਦ ਕਰਨਾ ਬਹੁਤ ਗਲਤ ਹੈ। ਇਸ ਮਾਮਲੇ ਵਿੱਚ ਕੇਂਦਰ ਸਰਕਾਰ ਕੋਲ ਇਤਰਾਜ਼ ਦਰਜ ਕਰਵਾਇਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਇਸ ਦਾ ਨੋਟਿਸ ਲਿਆ ਹੈ।

ਅਸਲ ‘ਚ ਪੰਜਾਬ ਦੇ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ 12 ਫਰਵਰੀ ਨੂੰ ਫਤਿਹਗੜ੍ਹ ਸਾਹਿਬ ਵਿਖੇ ਇੱਕਜੁੱਟ ਹੋਏ। ਉਸੇ ਰਾਤ ਜਦੋਂ ਚੰਡੀਗੜ੍ਹ ਵਿੱਚ ਕੇਂਦਰੀ ਮੰਤਰੀਆਂ ਨਾਲ ਉਨ੍ਹਾਂ ਦੀ ਸਾਢੇ 5 ਘੰਟੇ ਦੀ ਮੀਟਿੰਗ ਨਾਕਾਮ ਰਹੀ ਤਾਂ ਉਨ੍ਹਾਂ 13 ਫਰਵਰੀ ਨੂੰ ਦਿੱਲੀ ਵੱਲ ਕੂਚ ਕਰਨ ਦਾ ਫੈਸਲਾ ਕੀਤਾ।

ਇਸ ਦੌਰਾਨ, ਕੇਂਦਰੀ ਗ੍ਰਹਿ ਮੰਤਰਾਲੇ ਨੇ ਜਨਤਕ ਐਮਰਜੈਂਸੀ ਅਤੇ ਜਨਤਕ ਸੁਰੱਖਿਆ ਨਿਯਮਾਂ 2017 ਦਾ ਹਵਾਲਾ ਦਿੰਦੇ ਹੋਏ 3 ਜ਼ਿਲ੍ਹਿਆਂ ਵਿੱਚ ਇੰਟਰਨੈਟ ਸੇਵਾ ਬੰਦ ਕਰ ਦਿੱਤੀ ਹੈ। ਇਸ ਕਾਰਨ ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਸੰਗਰੂਰ ਦੇ ਕੁਝ ਹਿੱਸਿਆਂ ਵਿੱਚ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਫਿਰ ਮਾਮਲਾ ਫਤਿਹਗੜ੍ਹ ਸਾਹਿਬ ਪ੍ਰਸ਼ਾਸਨ ਅਤੇ ਸੰਸਦ ਮੈਂਬਰ ਡਾ.ਅਮਰ ਸਿੰਘ ਤੱਕ ਪਹੁੰਚਿਆ।

- Advertisement -

ਸੰਸਦ ਮੈਂਬਰ ਅਮਰ ਸਿੰਘ ਨੇ ਜਦੋਂ ਜਾਂਚ ਕਰਵਾਈ ਤਾਂ ਸਾਹਮਣੇ ਆਇਆ ਕਿ ਕੇਂਦਰ ਸਰਕਾਰ ਵੱਲੋਂ ਇੰਟਰਨੈੱਟ ਸੇਵਾ ਬੰਦ ਕਰ ਦਿੱਤੀ ਗਈ ਹੈ। ਫਿਰ ਮਾਮਲਾ ਸਰਕਾਰ ਤੱਕ ਪਹੁੰਚ ਗਿਆ। ਫਿਲਹਾਲ ਇਹ ਸੇਵਾ 16 ਫਰਵਰੀ ਤੱਕ ਬੰਦ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment