ਨਿਊਜ਼ ਡੈਸਕ: ਕਿਸਾਨ ਅੰਦੋਲਨ ਨੂੰ ਫੈਲਣ ਤੋਂ ਰੋਕਣ ਲਈ ਹਰਿਆਣਾ ਸਰਕਾਰ ਨੇ ਸਖ਼ਤੀ ਵਧਾ ਦਿੱਤੀ ਹੈ। ਹਰਿਆਣਾ ਸਰਕਾਰ ਨੇ 7 ਜ਼ਿਲ੍ਹਿਆਂ ਵਿੱਚ ਮੋਬਾਈਲ ਇੰਟਰਨੈਟ ਅਤੇ ਬਲਕ ਐਸਐਮਐਸ ਸੇਵਾ ‘ਤੇ ਪਾਬੰਦੀ 17 ਫਰਵਰੀ ਤੱਕ ਵਧਾ ਦਿੱਤੀ ਹੈ। ਸਥਿਤੀ ਨੂੰ ਹੋਰ ਦੇਖਣ ਤੋਂ ਬਾਅਦ ਇਸ ਪਾਬੰਦੀ ਵਿੱਚ ਢਿੱਲ ਜਾਂ ਖ਼ਤਮ ਕਰਨ ਬਾਰੇ ਵਿਚਾਰ ਕੀਤਾ ਜਾਵੇਗਾ। ਸਰਕਾਰ ਦੇ ਇਸ ਹੁਕਮ ਨਾਲ ਜਿਨ੍ਹਾਂ 7 ਜ਼ਿਲਿਆਂ ‘ਤੇ ਅਸਰ ਪਵੇਗਾ, ਉਨ੍ਹਾਂ ਦੇ ਨਾਂ ਅੰਬਾਲਾ, ਕੁਰੂਕਸ਼ੇਤਰ, ਕੈਥਲ, ਜੀਂਦ, ਹਿਸਾਰ, ਫਤਿਹਾਬਾਦ ਅਤੇ ਸਿਰਸਾ ਹਨ। ਹਰਿਆਣਾ ਸਰਕਾਰ ਨੇ 15 ਫਰਵਰੀ ਤੱਕ ਇਨ੍ਹਾਂ ਜ਼ਿਲ੍ਹਿਆਂ ਵਿੱਚ ਇਹ ਪਾਬੰਦੀ ਲਗਾਈ ਸੀ, ਜਿਸ ਨੂੰ ਹੁਣ ਹੋਰ ਵਧਾ ਦਿੱਤਾ ਗਿਆ ਹੈ।
ਹਰਿਆਣਾ ਦੇ ਵਧੀਕ ਮੁੱਖ ਸਕੱਤਰ ਟੀਵੀ ਐਸ ਐਨ ਪ੍ਰਸਾਦ ਦੁਆਰਾ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਰਾਜ ਵਿੱਚ ਮੌਜੂਦਾ ਕਾਨੂੰਨ ਵਿਵਸਥਾ ਦੀ ਸਥਿਤੀ ਦਾ ਮੁਲਾਂਕਣ ਕਰਨ ਤੋਂ ਬਾਅਦ, ਅੰਬਾਲਾ, ਕੁਰੂਕਸ਼ੇਤਰ, ਕੈਥਲ, ਜੀਂਦ, ਹਿਸਾਰ, ਫਤਿਹਾਬਾਦ ਜ਼ਿਲ੍ਹਿਆਂ ਵਿੱਚ ਸਥਿਤੀ ਅਜੇ ਵੀ ਗੰਭੀਰ ਅਤੇ ਤਣਾਅਪੂਰਨ ਹੈ। ਅਜਿਹੀ ਭੜਕਾਊ ਸਮੱਗਰੀ ਅਤੇ ਝੂਠੀਆਂ ਅਫਵਾਹਾਂ ਫੈਲਾਉਣ ਨਾਲ ਕਾਨੂੰਨ ਵਿਵਸਥਾ ਵਿਗੜਨ ਦਾ ਖਦਸ਼ਾ ਹੈ। ਇਸ ਲਈ ਇੰਟਰਨੈੱਟ ‘ਤੇ ਪਾਬੰਦੀ ਨੂੰ ਹੋਰ ਵਧਾਇਆ ਗਿਆ ਹੈ।
ਹੁਕਮਾਂ ਦੇ ਅਨੁਸਾਰ, ਅੰਬਾਲਾ, ਕੁਰੂਕਸ਼ੇਤਰ, ਕੈਥਲ, ਜੀਂਦ, ਫਤਿਹਾਬਾਦ, ਸਿਰਸਾ ਅਤੇ ਹਿਸਾਰ ਦੇ ਅਧਿਕਾਰ ਖੇਤਰ ਵਿੱਚ ਮੋਬਾਈਲ ਇੰਟਰਨੈਟ ਸੇਵਾਵਾਂ, ਬਲਕ ਐਸਐਮਐਸ (ਬੈਂਕਿੰਗ ਅਤੇ ਮੋਬਾਈਲ ਰੀਚਾਰਜ ਨੂੰ ਛੱਡ ਕੇ) ਅਤੇ ਵੌਇਸ ਕਾਲਾਂ ਨੂੰ ਛੱਡ ਕੇ ਮੋਬਾਈਲ ਨੈਟਵਰਕ ‘ਤੇ ਪ੍ਰਦਾਨ ਕੀਤੀਆਂ ਜਾਂਦੀਆਂ ਸਾਰੀਆਂ ਡੋਂਗਲ ਸੇਵਾਵਾਂ ‘ਤੇ ਪਾਬੰਦੀ ਹੋਵੇਗੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।