ਚੰਡੀਗੜ੍ਹ: ਕਿਸਾਨੀ ਅੰਦੋਲਨ ਦੇ ਚੱਲਦਿਆਂ ਪੰਜਾਬ ਦੇ ਕੁੱਝ ਇਲਾਕਿਆਂ ਵਿਚ ਬੰਦ ਕੀਤੀਆਂ ਗਈਆਂ ਇੰਟਰਨੈੱਟ ਸੇਵਾਵਾਂ ਦੀ ਮਿਆਦ 24 ਫਰਵਰੀ ਤੱਕ ਵਧਾ ਦਿੱਤੀ ਗਈ ਹੈ। ਸ਼ੰਭੂ ਅਤੇ ਖਨੌਰੀ ਬਾਰਡਰਾਂ ਉਤੇ ਡਟੇ ਹਜ਼ਾਰਾਂ ਕਿਸਾਨਾਂ ਦਾ ਸੰਘਰਸ਼ ਅੱਜ ਛੇਵੇਂ ਦਿਨ ਵੀ ਜਾਰੀ ਹੈ। ਕਿਸਾਨ ਦਿੱਲੀ ਜਾਣ ਲਈ ਅੜੇ ਹੋਏ ਹਨ। ਕਿਸਾਨਾਂ ਦੀਆਂ ਨਜ਼ਰ ਹੁਣ ਅੱਜ ਕੇਂਦਰੀ ਵਜ਼ੀਰਾਂ ਨਾਲ ਹੋਣ ਵਾਲੀ ਮੀਟਿੰਗ ’ਤੇ ਟਿਕੀਆਂ ਹੋਈਆਂ ਹਨ।
ਦਸ ਦਈਏ ਕਿ ਪਹਿਲਾਂ ਕੇਂਦਰੀ ਗ੍ਰਹਿ ਮੰਤਰਾਲੇ ਦੇ ਹੁਕਮਾਂ ’ਤੇ ਹਰਿਆਣਾ ਬਾਰਡਰ ਨਾਲ ਲੱਗਦੇ ਪੰਜਾਬ ਦੇ ਜ਼ਿਲ੍ਹਿਆਂ ਦੇ ਕੁੱਝ ਇਲਾਕਿਆਂ ਵਿਚ 17 ਫਰਵਰੀ ਤੱਕ ਇੰਟਰਨੈੱਟ ਸੇਵਾਵਾਂ ਬੰਦ ਕੀਤੀਆਂ ਗਈਆਂ ਸਨ। ਹੁਣ ਇਹ ਰੋਕ 24 ਫਰਵਰੀ ਤੱਕ ਵਧਾ ਦਿੱਤੀ ਗਈ ਹੈ।
ਕੇਂਦਰ ਸਰਕਾਰ ਦੇ ਹੁਕਮਾਂ ਮੁਤਾਬਕ ਪੰਜਾਬ ਦੇ ਸੱਤ ਜ਼ਿਲ੍ਹਿਆਂ ਦੇ ਕੁੱਝ ਇਲਾਕਿਆਂ ਵਿਚ ਇੰਟਰਨੈੱਟ ਬੰਦ ਕੀਤਾ ਗਿਆ ਹੈ। ਇਹਨਾਂ ਇਲਾਕਿਆਂ ਵਿਚ ਪਟਿਆਲਾ ਦਾ ਸ਼ੰਭੂ, ਜੁਲਕਾ, ਪਾਸੀਆਂ, ਪਾਤੜਾਂ, ਘਨੌਰ, ਦੇਵੀਗੜ੍ਹ, ਮੋਹਾਲੀ ਦਾ ਲਾਲੜੂ, ਬਠਿੰਡਾ ਦਾ ਸੰਗਤ, ਮਾਨਸਾ ਦਾ ਸਰਧੂਲਗੜ੍ਹ, ਬੋਹਾ, ਫਤਿਹਗੜ੍ਹ ਸਾਹਿਬ, ਸੰਗਰੂਰ ਦਾ ਖਨੌਰੀ, ਮੂਨਕ, ਲਹਿਰਾ, ਸੁਨਾਮ, ਛਾਜਲੀ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਕਿਲਿਆਂਵਾਲੀ ਇਲਾਕਾ ਸ਼ਾਮਲ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।