ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਇੰਟਰਨੈਟ ਸੇਵਾਵਾਂ ਹੋਈਆਂ ਠੱਪ

Rajneet Kaur
1 Min Read

ਨਿਊਜ਼ ਡੈਸਕ: ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਦੇ ਸਾਥੀਆਂ ਦੇ ਖ਼ਿਲਾਫ਼ ਸ਼ਿਕੰਜਾ ਕੱਸਿਆ ਜਾ ਰਿਹਾ ਹੈ।  ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਇੰਟਰਨੈਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਦਰਅਸਲ ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਦੇ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ। ਇਸ ਲਈ ਕਿਸੇ ਵੀ ਤਰ੍ਹਾਂ ਦੀ ਅਫਵਾਹ ਨੂੰ ਫੈਲਣ ਤੋਂ ਰੋਕਣ ਲਈ ਪੰਜਾਬ ਪੁਲਿਸ ਨੇ ਚੌਕਸੀ ਵਜੋਂ ਇੰਟਰਨੈਟ ਸੇਵਾਵਾਂ ਠੱਪ ਕਰ ਦਿੱਤੀਆਂ ਹਨ।

ਦੱਸਿਆ ਜਾ ਰਿਹਾ ਹੈ ਪੁਲਿਸ ਨੇ ਅੰਮ੍ਰਿਤਪਾਲ ਦੇ 6 ਸਾਥੀਆਂ ਨੂੰ ਗ੍ਰਿਫਤਾਰ ਕਰ ਲਿਆ। ਇਸ ਦੇ ਨਾਲ ਹੀ ਕਈ ਜ਼ਿਲ੍ਹਿਆਂ ਦੀ ਪੁਲਿਸ ਅੰਮ੍ਰਿਤਪਾਲ ਦਾ ਪਿੱਛਾ ਕਰ ਰਹੀ ਹੈ। ਅੰਮ੍ਰਿਤਪਾਲ ਸਿੰਘ ਜਲੰਧਰ ਦੇ ਨੇੜਲੇ ਪਿੰਡ ਤੋਂ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ । ਬਠਿੰਡਾ, ਮੋਗਾ, ਜਲੰਧਰ, ਨਾਭਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਲੋਕ ਇੰਟਰਨੈਟ ਸੇਵਾਵਾਂ ਦੇ ਸਿਗਨਲ ਘੱਟ ਕਰ ਦਿੱਤੇ ਹਨ। ਪੁਲਿਸ ਵੀ ਲੋਕਾਂ ਨੂੰ ਸ਼ਾਂਤੀ ਬਣਾਉਣ ਅਤੇ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

 

Share this Article
Leave a comment