ਨਵੀਂ ਦਿੱਲੀ: ਟਰੈਕਟਰ ਪਰੇਡ ਦੌਰਾਨ ਦਿੱਲੀ ‘ਚ ਤਣਾਅਪੂਰਨ ਸਥਿਤੀ ਨੂੰ ਦੇਖਦਿਆਂ ਕੇਂਦਰ ਵਲੋਂ ਦਿੱਲੀ ਦੀਆਂ ਸਰਹੱਦਾਂ ਸਿੰਘੂ ਬਾਰਡਰ, ਗਾਜ਼ੀਪੁਰ, ਟਿਕਰੀ, ਮੁਕਰਬਾ ਚੌਕ ਤੇ ਨਾਂਗੌਲੀ ਸਮੇਤ ਇਸ ਦੇ ਨਾਲ ਲੱਗਦੇ ਖੇਤਰਾਂ ਵਿਚ ਇੰਟਰਨੈੱਟ ਸੇਵਾ 12 ਵਜੇ ਤੱਕ ਬੰਦ ਕਰ ਦਿੱਤੀ ਗਈ ਹੈ।
ਸੂਤਰਾਂ ਮੁਤਾਬਕ ਇੰਟਰਨੈੱਟ ਦੇ ਸਹਾਰੇ ਅਫ਼ਵਾਹਾਂ ਫੈਲਾ ਕੇ ਸਥਿਤੀ ਨੂੰ ਹੋਰ ਵਿਗਾੜਨ ਦੀ ਕੋਸ਼ਿਸ਼ ਕੀਤੀ ਜਾ ਸਕਦੀ ਹੈ। ਅਜਿਹੀਆਂ ਅਫ਼ਵਾਹਾਂ ‘ਤੇ ਰੋਕ ਲਗਾਉਣ ਲਈ ਇੰਟਰਨੈੱਟ ਬੰਦ ਕਰ ਦਿੱਤਾ ਗਿਆ ਹੈ।
ਗ੍ਰਹਿ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਆਦੇਸ਼ਾਂ ‘ਚ ਕਿਹਾ ਗਿਆ ਹੈ ਕਿ ਇੰਡੀਅਨ ਟੈਲੀਗ੍ਰਾਫ ਐਕਟ 1885 ਦੀ ਧਾਰਾ 7 ਦੇ ਤਹਿਤ ਦਿੱਲੀ ਦੇ ਕੁਝ ਇਲਾਕਿਆਂ ‘ਚ 26 ਜਨਵਰੀ ਨੂੰ ਰਾਤ 11:59 ਤੱਕ ਇੰਟਰਨੈੱਟ ਸੇਵਾ ਤੇ ਰੋਕ ਲਗਾਈ ਜਾ ਰਹੀ ਹੈ।