ਬ੍ਰਿਟੇਨ ‘ਚ ਭਾਰਤੀ ਮੈਨੇਜਰ ਵਿਗਨੇਸ਼ ਦੇ ਕਤਲ ਮਾਮਲੇ ਦੀ ਜਾਂਚ ਸ਼ੁਰੂ, 8 ਲੋਕ ਗ੍ਰਿਫ਼ਤਾਰ

Rajneet Kaur
2 Min Read

ਨਿਊਜ਼ ਡੈਸਕ: ਬ੍ਰਿਟੇਨ ‘ਚ ਇਕ ਭਾਰਤੀ ਰੈਸਟੋਰੈਂਟ ਮੈਨੇਜਰ ਦੀ ਮੌਤ ਦਾ ਮਾਮਲਾ ਜ਼ੋਰ ਫੜਦਾ ਜਾ ਰਿਹਾ ਹੈ। ਵਿਗਨੇਸ਼ ਪੱਤਾਭਿਰਾਮਨ 14 ਫਰਵਰੀ ਨੂੰ ਇੰਗਲੈਂਡ ਦੇ ਰੀਡਿੰਗ ਵਿਚ ਇਕ ਭਾਰਤੀ ਰੈਸਟੋਰੈਂਟ ਤੋਂ ਸਾਈਕਲ ‘ਤੇ ਘਰ ਪਰਤ ਰਿਹਾ ਸੀ ਕਿ ਅਚਾਨਕ ਇਕ ਤੇਜ਼ ਰਫਤਾਰ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਜਿਸ ਤੋਂ ਬਾਅਦ ਵਿਗਨੇਸ਼ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਥੇਮਸ ਵੈਲੀ ਪੁਲਿਸ ਨੇ ਦੱਸਿਆ ਕਿ ਰਾਇਲ ਬਰਕਸ਼ਾਇਰ ਹਸਪਤਾਲ ਲਿਜਾਂਦੇ ਸਮੇਂ ਰਸਤੇ ਵਿੱਚ ਉਸਦੀ ਮੌਤ ਹੋ ਗਈ। ਬ੍ਰਿਟਿਸ਼ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਵਿੱਚ ਅੱਠ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਪੁਲਿਸ ਅਧਿਕਾਰੀ ਸਟੂਅਰਟ ਬ੍ਰੈਂਗਵਿਨ ਨੇ ਕਿਹਾ  ਸਾਡੇ ਵਿਚਾਰ ਉਸਦੇ ਪਰਿਵਾਰ ਨਾਲ ਹਨ। ਅਸੀਂ ਉਨ੍ਹਾਂ ਨਾਲ ਲਗਾਤਾਰ ਸੰਪਰਕ ਵਿੱਚ ਹਾਂ। ਅਸੀਂ ਮਾਮਲੇ ਦੀ ਜਾਂਚ ਕਰ ਰਹੇ ਹਾਂ। ਹੁਣ ਤੱਕ ਕਈ ਲੋਕਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ  ਜੇਕਰ ਕਿਸੇ ਨੂੰ ਇਸ ਹਾਦਸੇ ਸਬੰਧੀ ਕੋਈ ਜਾਣਕਾਰੀ ਹੋਵੇ ਤਾਂ ਕਿਰਪਾ ਕਰਕੇ ਥੇਮਸ ਵੈਲੀ ਪੁਲਿਸ ਨਾਲ ਸੰਪਰਕ ਕਰਨ। ਪੁਲਿਸ ਨੇ ਦੱਸਿਆ ਕਿ ਸੋਮਵਾਰ ਨੂੰ ਇੱਕ ਰੀਡਿੰਗ ਵਿਅਕਤੀ ਨੂੰ ਕਤਲ ਦੇ ਸ਼ੱਕ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ।

ਮੇਜਰ ਕ੍ਰਾਈਮ ਯੂਨਿਟ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਲਾਕੇ ‘ਚ ਪੁਲਿਸ ਤਾਇਨਾਤ ਕਰ ਦਿੱਤੀ ਗਈ ਹੈ। ਪੁਲਿਸ ਮਾਮਲੇ ਦੀ ਗੰਭੀਰਤਾ ਨੂੰ ਸਮਝਦੇ ਹੋਏ ਤੇਜ਼ੀ ਨਾਲ ਜਾਂਚ ਕਰ ਰਹੀ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

- Advertisement -

Share this Article
Leave a comment