267 ਪਾਵਨ ਸਰੂਪਾਂ ਦੇ ਗ਼ਾਇਬ ਹੋਣ ਦੇ ਮਾਮਲੇ ‘ਚ ਜਾਂਚ ਸ਼ੁਰੂ, ਇਕ ਮਹੀਨੇ ‘ਚ ਸ੍ਰੀ ਅਕਾਲ ਤਖਤ ਸਾਹਿਬ ਨੂੰ ਸੌਂਪੀ ਜਾਵੇਗੀ ਰਿਪੋਰਟ

TeamGlobalPunjab
1 Min Read

ਅੰਮ੍ਰਿਤਸਰ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 267 ਪਾਵਨ ਸਰੂਪਾਂ ਦੇ ਗ਼ਾਇਬ ਹੋਣ ਦੇ ਮਾਮਲੇ ਵਿਚ ਰਿਟਾਇਰਡ ਜੱਜ ਨਵਿਤਾ ਸਿੰਘ ਤੇ ਐਡਵੋਕੇਟ ਈਸ਼ਰ ਸਿੰਘ ਨੇ ਆਪਣੀ ਟੀਮ ਸਣੇ ਪਹੁੰਚ ਕੇ ਜਾਂਚ ਆਰੰਭ ਕਰ ਦਿੱਤੀ ਹੈ।

ਇਸ ਮੌਕੇ ਗਠਿਤ ਕਮੇਟੀ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਬਣਾਏ ਦਫ਼ਤਰ ਵਿਚ ਰਿਕਾਰਡ ਦੀ ਪੜਤਾਲ ਕੀਤੀ ਗਈ ਤੇ 3 ਕੱਪੜੇ ਦੀਆਂ ਗੱਠਾ ਭਰ ਕੇ ਰਿਕਾਰਡ ਨਾਲ ਲਿਜਾਇਆ ਗਿਆ। ਇਸ ਤੋਂ ਇਲਾਵਾ ਦਫ਼ਤਰ ਵਿਖੇ ਮੌਜੂਦ ਮੁਲਾਜ਼ਮਾਂ ਕੋਲੋਂ ਪੁੱਛ ਪੜਤਾਲ ਵੀ ਕੀਤੀ ਗਈ।

ਜਾਂਚ ਕਮੇਟੀ ਵਲੋਂ ਭਰੋਸਾ ਦਵਾਇਆ ਗਿਆ ਹੈ ਕਿ ਇਕ ਮਹੀਨੇ ‘ਚ ਜਾਂਚ ਮੁਕੱਮਲ ਕਰ ਕੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਰਿਪੋਰਟ ਸੌਂਪੀ ਜਾਵੇਗੀ।

ਇਸ ਮੌਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਮਾਮਲੇ ਦੀ ਨਿਰਪੱਖ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਰਿਪੋਰਟ ਆਉਣ ਤੋਂ ਬਾਅਦ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ ‘ਚ ਫੈਸਲਾ ਲਿਆ ਜਾਵੇਗਾ। ਜਿਹੜੇ ਵੀ ਦੋਸ਼ੀ ਪਾਏ ਜਾਣਗੇ ਉਨ੍ਹਾਂ ਨੂੰ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਵੇਗੀ।

Share This Article
Leave a Comment