ਟਰੇਨਾਂ ਡੀਰੇਲ ਕਰਨ ਦੀਆਂ ਸਾਜਿਸ਼ਾਂ ਅਤੇ ਕਿਸਾਨਾਂ ਵਲੋਂ ਟਰੈਕ ਜਾਮ ਕਰਨ ਨੂੰ ਲੈ ਕੇ ਬਿੱਟੂ ਦਾ ਵੱਡਾ ਬਿਆਨ

Global Team
2 Min Read

ਨਵੀਂ ਦਿੱਲੀ: ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੇਸ਼ ਭਰ ‘ਚ ਨੇ ਟਰੇਨਾਂ ਡੀਰੇਲ ਕਰਨ ਦੀਆਂ ਸਾਜਿਸ਼ਾਂ ਲੈ ਕੇ ਵੱਡਾ ਬਿਆਨ ਦਿੱਤਾ ਹੈ।  ਬਿੱਟੂ ਨੇ ਕਿਹਾ- ਇਹ ਸਾਰੇ ਮਾਮਲੇ ਰਾਸ਼ਟਰੀ ਜਾਂਚ ਏਜੰਸੀ (NIA) ਨੂੰ ਸੌਂਪ ਦਿੱਤੇ ਗਏ ਹਨ। ਏਜੰਸੀ ਇਨ੍ਹਾਂ ਮਾਮਲਿਆਂ ‘ਚ ਵੱਖ-ਵੱਖ ਪਹਿਲੂਆਂ ‘ਤੇ ਆਪਣੀ ਜਾਂਚ ਕਰ ਰਹੀ ਹੈ। ਜਾਂਚ ਤੋਂ ਬਾਅਦ ਐਨਆਈਏ ਵੱਲੋਂ ਜਲਦੀ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।

NIA ਵਲੋਂ ਇਸ ਐਂਗਲ ਤੋਂ ਵੀ ਜਾਂਚ ਕੀਤੀ ਜਾ ਰਹੀ ਕਿ  ਇਹ ਸਾਜਿਸ਼ਾਂ ਰੇਲਵੇ ਨੂੰ ਨੁਕਸਾਨ ਪਹੁੰਚਾਉਣ ਲਈ ਰਚੀਆਂ ਜਾ ਰਹੀਆਂ ਹਨ। ਕੁਝ ਤਾਕਤਾਂ ਰੇਲਵੇ ਨੂੰ ਨੁਕਸਾਨ ਪਹੁੰਚਾਉਣ ‘ਤੇ ਤੁਲੀਆਂ ਹੋਈਆਂ ਹਨ।

ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ 3 ਅਕਤੂਬਰ ਨੂੰ 35 ਥਾਵਾਂ ‘ਤੇ ਤਿੰਨ ਘੰਟੇ ਰੇਲ ਪਟੜੀ ਜਾਮ ਕਰਨ ਦੇ ਐਲਾਨ ‘ਤੇ ਕੇਂਦਰੀ ਰਾਜ ਮੰਤਰੀ ਨੇ ਕਿਹਾ ਕਿ ਰੇਲਵੇ ਟਰੈਕ ਜਾਮ ਕਰਨ ਦਾ ਨੁਕਸਾਨ ਕਿਸਾਨਾਂ ਨੂੰ ਖੁਦ ਭੁਗਤਣਾ ਪਵੇਗਾ।

ਜ਼ਿਕਰਯੋਗ  ਦੇਸ਼ ‘ਚ ਗੈਸ ਸਿਲੰਡਰ, ਲੋਹੇ ਦੇ ਗਾਰਡਰ, ਅੱਗ ਬੁਝਾਊ ਯੰਤਰ ਆਦਿ ਰੇਲਵੇ ਪਟੜੀਆਂ ‘ਤੇ ਰੱਖਣ ਦੀਆਂ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ। ਰੇਲਵੇ ਇੰਟੈਲੀਜੈਂਸ ਕੋਲ ਗੁਪਤ ਇਨਪੁਟ ਹਨ, ਜਿਸ ਦੇ ਆਧਾਰ ‘ਤੇ ਦੇਸ਼ ਭਰ ਦੀਆਂ ਆਰਪੀਐਫ ਅਤੇ ਕੇਂਦਰੀ ਏਜੰਸੀਆਂ ਅਲਰਟ ‘ਤੇ ਹਨ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

 

 

 

Share This Article
Leave a Comment