ਚੰਡੀਗੜ੍ਹ (ਬਿੰਦੂ ਸਿੰਘ): ਪੰਜਾਬ ਕਾਂਗਰਸ ਕਮੇਟੀ ਦੇ ਨਵੇਂ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ 23 ਜੁਲਾਈ ਨੂੰ ਤਾਜਪੋਸ਼ੀ ਹੋਣੀ ਹੈ । ਸਿੱਧੂ ਦੀ ਜੁਆਇਨਿੰਗ ਦੇ ਪ੍ਰੋਗਰਾਮ ‘ਚ CM ਅਮਰਿੰਦਰ ਸਿੰਘ ਨੂੰ ਨਿਓਤਾ ਦਿੱਤਾ ਜਾਵੇਗਾ। ਆਮ ਤੌਰ ‘ਤੇ ਬੀਤੇ ਸਮੇਂ ਅਜਿਹਾ ਹੁੰਦਾ ਆਇਆ ਹੈ ਕਿ ਪ੍ਰਦੇਸ਼ ਪ੍ਰਧਾਨ ਦੀ ਤਾਜਪੋਸ਼ੀ ਦੇ ਸਮੇਂ ਮੁੱਖ ਮੰਤਰੀ ਹਮੇਸ਼ਾ ਸ਼ਾਮਲ ਹੁੰਦੇ ਆਏ ਹਨ ਪਰ ਕੈਪਟਨ ਅਮਰਿੰਦਰ ਸਿੰਘ ਦੇ ਇਸ ਵਾਰ ਤਾਜਪੋਸ਼ੀ ਪ੍ਰੋਗਰਾਮ ‘ਚ ਸ਼ਾਮਲ ਹੋਣ ਦੇ ਆਸਾਰ ਵਿਖਾਈ ਨਹੀਂ ਦੇ ਰਹੇ ਹਨ।
ਜ਼ਿਕਰਯੋਗ ਹੈ ਕਿ ਕਾਰਜਕਾਰੀ ਪ੍ਰਧਾਨ ਪੰਜਾਬ ਕਾਂਗਰਸ ਕੁਲਜੀਤ ਨਾਗਰਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣ ਦਾ ਸਮਾਂ ਮੰਗਿਆ ਹੈ। ਅੱਜ ਉਹ ਆਪਣੇ ਸਾਥੀਆਂ ਨਾਲ ਕੈਪਟਨ ਨੂੰ ਮਿਲਣ ਜਾ ਰਹੇ ਹਨ । ਪਰ ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਫੈਸਲੇ ਦਾ ਸਮਾਂ ਆ ਗਿਆ ਹੈ। ਕਿਉਂਕਿ ਕੱਲ੍ਹ ਨਵਜੋਤ ਸਿੱਧੂ ਦੀ ਪ੍ਰਧਾਨ ਦੇ ਤੌਰ ਤੇ ਤਾਜਪੋਸ਼ੀ ਹੋਣੀ ਹੈ ।
ਅਜੇ ਇਕ ਦਿਨ ਪਹਿਲੇ ਹੀ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਨੇ ਟਵਿੱਟਰ ਤੇ ਇਕ ਪੋਸਟ ਪਾ ਕੇ ਕਿਹਾ ਸੀ ਕਿ ਨਵਜੋਤ ਸਿੱਧੂ ਵੱਲੋਂ ਮੁੱਖ ਮੰਤਰੀ ਨੂੰ ਮਿਲਣ ਲਈ ਸਮਾਂ ਮੰਗਣ ਦੀਆਂ ਗੱਲਾਂ ਬਿਲਕੁਲ ਗ਼ਲਤ ਹਨ। ਕੈਪਟਨ ਅਮਰਿੰਦਰ ਸਿੰਘ ਦਾ ਸਟੈਂਡ ਬਿਲਕੁਲ ਸਾਫ ਹੈ ਕਿ ਨਵਜੋਤ ਸਿੰਘ ਸਿੱਧੂ ਨੂੰ ਮੁੱਖ ਮੰਤਰੀ ਉਦੋਂ ਤੱਕ ਨਹੀਂ ਮਿਲਣਗੇ ਜਦੋਂ ਤਕ ਸਿੱਧੂ ਵੱਲੋਂ ਮੁੱਖ ਮੰਤਰੀ ਦੇ ਖ਼ਿਲਾਫ਼ ਕੀਤੇ ਟਵਿਟਾਂ ਨੂੰ ਲੈ ਕੇ ਜਨਤਕ ਤੌਰ ਤੇ ਮਾਫੀ ਨਹੀਂ ਮੰਗੀ ਜਾਂਦੀ।