Home / News / IPL 2021 ਅਣਮਿੱਥੇ ਸਮੇਂ ਲਈ ਮੁਲਤਵੀ

IPL 2021 ਅਣਮਿੱਥੇ ਸਮੇਂ ਲਈ ਮੁਲਤਵੀ

ਨਵੀਂ ਦਿੱਲੀ:  ਇੰਡੀਅਨ ਪ੍ਰੀਮੀਅਰ ਲੀਗ ਗਵਰਨਿੰਗ ਕੌਂਸਲ (ਆਈਪੀਐਲ ਜੀਸੀ) ਅਤੇ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਨੇ ਇੱਕ ਐਮਰਜੈਂਸੀ ਬੈਠਕ ਦੌਰਾਨ ਇਸ ਸੀਜ਼ਨ ਦੇ IPL ਨੂੰ ਮੁਲਤਵੀ ਕਰਨ ਦਾ ਐਲਾਨ ਕੀਤਾ ਹੈ। ਬੀਸੀਸੀਆਈ ਦੇ ਵਾਈਸ ਪ੍ਰੈਜ਼ੀਡੈਂਟ ਰਾਜੀਵ ਸ਼ੁਕਲਾ ਨੇ ਵੀ ਮੰਗਲਵਾਰ ਦੁਪਹਿਰੇ ਇਸ ਦੀ ਪੁਸ਼ਟੀ ਕੀਤੀ । ਉਨ੍ਹਾਂ ਦੱਸਿਆ ਕਿ ਲਗਾਤਾਰ ਸਾਹਮਣੇ ਆ ਰਹੇ ਕੋਰੋਨਾ ਦੇ ਮਾਮਲਿਆਂ ਕਾਰਨ ਬੋਰਡ ਨੇ ਇਹ ਕਦਮ ਚੁੱਕਿਆ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਕੋਲਕਾਤਾ ਨਾਈਟਰਾਈਡਰਜ਼ ਦੇ ਖਿਡਾਰੀ ਵਰੁਣ ਚੱਕਰਵਰਤੀ ਅਤੇ ਸੰਦੀਪ ਵਾਰੀਅਰ ਕੋਰੋਨਾ ਪਾਜ਼ਿਟਿਵ ਪਾਏ ਗਏ ਸਨ। ਜਿਸ ਤੋਂ ਬਾਅਦ ਰਾਇਲ ਚੈਲੰਜਰਜ਼ ਬੈਂਗਲੌਰ ਤੇ ਕੋਲਕਾਤਾ ਨਾਈਟਰਾਈਡਰਜ਼ ਦੇ ਮੁਕਾਬਲੇ ਨੂੰ ਮੁਲਤਵੀ ਕਰਨ ਦਾ ਫ਼ੈਸਲਾ ਲਿਆ ਗਿਆ ਸੀ । ਇਸ ਤੋਂ ਪਹਿਲਾਂ ਵੀ ਕਈ ਵਿਦੇਸ਼ੀ ਖਿਡਾਰੀ ਅਤੇ IPL ਦੇ ਸਟਾਫ ਮੈਂਬਰ ਆਪਣੇ ਇਸ ਵਾਰ ਦੇ ਸਫ਼ਰ ਨੂੰ ਵਿਚਾਲੇ ਹੀ ਛੱਡ ਕੇ ਜਾ ਚੁੱਕੇ ਹਨ।

Check Also

ਸ਼ਿਲਪਾ ਸ਼ੈੱਟੀ ਦਾ ਪੂਰਾ ਪਰਿਵਾਰ ਕੋਰੋਨਾ ਵਾਇਰਸ ਨਾਲ ਪ੍ਰਭਾਵਿਤ, 1 ਸਾਲ ਦੀ ਧੀ ਵੀ ਕੋਰੋਨਾ ਪੀੜਤ

ਮੁੰਬਈ : ਕੋਰੋਨਾ ਦੀ ਮਾਰ ਨਾਲ ਹਰ ਉਮਰ ਵਰਗ ਦੇ ਲੋਕ ਪ੍ਰਭਾਵਿਤ ਹੋ ਰਹੇ ਹਨ। …

Leave a Reply

Your email address will not be published. Required fields are marked *