IPL BREAKING : ‘ਚੇਨਈ ਚੈਂਪੀਅਨ’ : ਧੋਨੀ ਦੀ ਟੀਮ CSK ਨੇ ਜਿੱਤਿਆ ਆਈਪੀਐਲ ਖ਼ਿਤਾਬ

TeamGlobalPunjab
1 Min Read

ਮੁੰਬਈ/ਦੁਬਈ : ਮਹਿੰਦਰ ਸਿੰਘ ਧੋਨੀ ਇੱਕ ਵਾਰ ਫਿਰ ਤੋਂ ਆਪਣੀ ਟੀਮ ਲਈ ‘ਪਾਰਸ’ ਸਾਬਤ ਹੋਏ ਹਨ। ਧੋਨੀ ਦੀ ਅਗਵਾਈ ਵਿੱਚ ਚੇਨਈ ਸੁਪਰ ਕਿੰਗਜ਼ ਨੇ ਚੌਥੀ ਵਾਰ ਇੰਡੀਅਨ ਪ੍ਰੀਮੀਅਰ ਲੀਗ ਦਾ ਖਿਤਾਬ ਜਿੱਤਿਆ ਹੈ। ਚੇਨਈ ਸੁਪਰ ਕਿੰਗਜ਼ ਨੇ ਬੇਹੱਦ ਰੋਮਾਂਚਕ ਖਿਤਾਬੀ ਮੁਕਾਬਲੇ ਵਿੱਚ ਕੋਲਕਾਤਾ ਨਾਈਟ ਰਾਈਡਰਜ਼ ਨੂੰ 27 ਦੌੜਾਂ ਨਾਲ ਹਰਾਇਆ।

 ਦੁਬਈ ਦੇ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ‘ਚ ਟਾਸ ਹਾਰਨ ਤੋਂ ਬਾਅਦ ਚੇਨਈ ਨੇ ਤਿੰਨ ਵਿਕਟਾਂ ਦੇ ਨੁਕਸਾਨ ‘ਤੇ 192 ਦੌੜਾਂ ਬਣਾਈਆਂ ਅਤੇ ਪਹਿਲਾਂ ਬੱਲੇਬਾਜ਼ੀ ਕੀਤੀ। ਜਵਾਬ ‘ਚ ਕੋਲਕਾਤਾ ਦੀ ਟੀਮ 9 ਵਿਕਟਾਂ ਦੇ ਨੁਕਸਾਨ ‘ਤੇ ਸਿਰਫ 165 ਦੌੜਾਂ ਹੀ ਬਣਾ ਸਕੀ।

 

ਚੇਨਈ ਲਈ ਫਾਫ ਡੂ ਪਲੇਸਿਸ ਨੇ ਸਭ ਤੋਂ ਜ਼ਿਆਦਾ 86 ਦੌੜਾਂ ਬਣਾਈਆਂ। ਗੇਂਦਬਾਜ਼ੀ ਵਿੱਚ ਸ਼ਾਰਦੁਲ ਠਾਕੁਰ ਨੇ ਸਭ ਤੋਂ ਵੱਧ ਤਿੰਨ ਵਿਕਟਾਂ ਲਈਆਂ ਜਦਕਿ ਰਵਿੰਦਰ ਜਡੇਜਾ ਅਤੇ ਜੋਸ ਹੇਜ਼ਲਵੁੱਡ ਨੇ ਦੋ-ਦੋ ਵਿਕਟਾਂ ਲਈਆਂ।

Share This Article
Leave a Comment