ਚੰਡੀਗੜ੍ਹ : ਇਕਬਾਲ ਪ੍ਰੀਤ ਸਿੰਘ ਸਹੋਤਾ, ਆਈਪੀਐਸ ਨੇ ਪੰਜਾਬ ਦੇ ਵਧੀਕ ਡੀਜੀਪੀ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਸਹੋਤਾ 1988 ਬੈਂਚ ਦੇ ਆਈਪੀਐਸ ਅਧਿਕਾਰੀ ਹਨ। ਅਹੁਦਾ ਸੰਭਾਲਣ ਤੋਂ ਬਾਅਦ ਉਨ੍ਹਾਂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਕੀਤੀ।
ਮੁੱਖ ਮੰਤਰੀ ਚੰਨੀ ਨੇ ਇਕਬਾਲ ਪ੍ਰੀਤ ਸਿੰਘ ਸਹੋਤਾ ਨੂੰ ਪੰਜਾਬ ਦੇ ਵਧੀਕ ਡੀਜੀਪੀ ਵਜੋਂ ਅਹੁਦਾ ਸੰਭਾਲਣ ‘ਤੇ ਵਧਾਈ ਦਿੱਤੀ ਹੈ। ਸਹੋਤਾ ਨੂੰ ਸ਼ੁਭ ਕਾਮਨਾਵਾਂ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਹਨਾਂ ਨੂੰ ਪੂਰਾ ਭਰੋਸਾ ਹੈ ਕਿ ਉਹ ਪੂਰੀ ਤਨਦੇਹੀ ਨਾਲ ਪੰਜਾਬ ਦੇ ਲੋਕਾਂ ਦੀ ਸੇਵਾ ਕਰਨਗੇ।
https://twitter.com/CHARANJITCHANNI/status/1441736392011239425?s=19
ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਦੇ ਡੀ.ਜੀ.ਪੀ. ਦਿਨਕਰ ਗੁਪਤਾ ਛੁੱਟੀ ‘ਤੇ ਜਾ ਚੁੱਕੇ ਹਨ ।
Sh. Iqbal Preet Singh Sahota, IPS assumes additional charge as Director General of Police Punjab pic.twitter.com/BRpIy6ru5r
— Punjab Police India (@PunjabPoliceInd) September 25, 2021
ਅਹੁਦਾ ਸੰਭਾਲਣ ਤੋਂ ਬਾਅਦ ਨਵ-ਨਿਯੁਕਤ ਡੀਜੀਪੀ ਪੰਜਾਬ ਨੇ ਪੰਜਾਬ ਪੁਲਿਸ ਦੇ ਸਾਰੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ।
ਡੀਜੀਪੀ ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਪੰਜਾਬ ਪੁਲਿਸ ਵੱਲੋਂ ਬੀਤੇ ਸਮੇਂ ਵਿੱਚ ਕੀਤੀਆਂ ਗਈਆਂ ਸਾਰੀਆਂ ਪਹਿਲਕਦਮੀਆਂ ਨੂੰ ਬੇਹੱਦ ਸ਼ਲਾਘਾਯੋਗ ਦੱਸਦਿਆਂ ਕਿਹਾ ਕਿ ਉਹ ਸੂਬਾ ਪੁਲਿਸ ਦੀ ਹੋਰ ਬਿਹਤਰੀ ਲਈ ਕੰਮ ਕਰਦੇ ਰਹਿਣਗੇ।
ਡੀਜੀਪੀ ਨੇ ਕਿਹਾ, “ਨਸ਼ਿਆਂ ਵਿਰੁੱਧ ਲੜਾਈ ਨੂੰ ਹੋਰ ਮਜ਼ਬੂਤ ਕਰਨ ਅਤੇ ਮਾੜੇ ਅਨਸਰਾਂ ’ਤੇ ਨਜ਼ਰ ਰੱਖਣ ਤੋਂ ਇਲਾਵਾ ਰਾਜ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣਾ ਮੇਰੀ ਪ੍ਰਮੱਖ ਤਰਜੀਹ ਹੋਵੇਗੀ।“
ਜ਼ਿਕਰਯੋਗ ਹੈ ਕਿ ਡੀਜੀਪੀ ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਰਾਜ ਵਿੱਚ ਵੱਖ-ਵੱਖ ਅਹੁਦਿਆਂ ’ਤੇ ਸੇਵਾਵਾਂ ਨਿਭਾਈਆਂ ਹਨ। ਵਿਸ਼ੇਸ਼ ਡੀਜੀਪੀ ਆਰਮਡ ਬਟਾਲੀਅਨ ਪੰਜਾਬ ਵਜੋਂ ਤਾਇਨਾਤੀ ਤੋਂ ਪਹਿਲਾਂ, ਉਹ ਪੰਜਾਬ ਹੋਮ ਗਾਰਡਜ਼ ਅਤੇ ਕਮਾਂਡੈਂਟ ਜਨਰਲ ਸਿਵਲ ਡਿਫੈਂਸ ਦੇ ਵਿਸ਼ੇਸ਼ ਡੀਜੀਪੀ ਵੀ ਰਹਿ ਚੁੱਕੇ ਹਨ।
ਉਨ੍ਹਾਂ ਏਡੀਜੀਪੀ ਪੀਏਪੀ ਜਲੰਧਰ, ਏਡੀਜੀਪੀ ਰੇਲਵੇ, ਏਡੀਜੀਪੀ ਜੇਲ੍ਹਾਂ, ਏਡੀਜੀਪੀ ਪ੍ਰਸ਼ਾਸਨ, ਡਾਇਰੈਕਟਰ ਬਿਊਰੋ ਆਫ਼ ਇਨਵੈਸਟੀਗੇਸ਼ਨ ਅਤੇ ਪੰਜਾਬ ਪੁਲਿਸ ਵਿੱਚ ਹੋਰ ਵੱਡੇ ਅਹੁਦਿਆਂ ’ਤੇ ਵੀ ਸੇਵਾ ਨਿਭਾਈ ਹੈ।