ਚੰਡੀਗੜ੍ਹ: ਹਰਿਆਣਾ ਦੇ ਸੀਨੀਅਰ ਆਈਪੀਐਸ ਅਧਿਕਾਰੀ ਵਾਈ ਪੂਰਨ ਕੁਮਾਰ ਦਾ ਅੰਤਿਮ ਸੰਸਕਾਰ ਬੁੱਧਵਾਰ ਨੂੰ ਹੋ ਗਿਆ। ਦੁਪਹਿਰ 3 ਵਜੇ ਸੈਕਟਰ-24 ਦੀ ਕੋਠੀ ਤੋਂ ਅੰਤਿਮ ਯਾਤਰਾ ਨਿਕਲੀ, ਜੋ ਲਗਭਗ 4 ਵਜੇ ਚੰਡੀਗੜ੍ਹ ਦੇ ਸੈਕਟਰ -25 ਸ਼ਮਸ਼ਾਨਘਾਟ ਪਹੁੰਚੀ। ਉੱਥੇ ਪੁਲਿਸ ਟੁਕੜੀ ਨੇ ਸਲਾਮੀ ਦਿੱਤੀ ਅਤੇ ਵੱਡੀ ਗਿਣਤੀ ਵਿੱਚ ਪੁਲਿਸ, ਪ੍ਰਸ਼ਾਸਨ ਤੇ ਸਰਕਾਰੀ ਨੁਮਾਇੰਦੇ ਸ਼ਰਧਾਂਜਲੀ ਭੇਟ ਕੀਤੀ। ਬਾਅਦ ਵਿੱਚ ਉਨ੍ਹਾਂ ਦੀਆਂ ਦੋਵੇਂ ਧੀਆਂ ਨੇ ਮੁੱਖਅਗਨੀ ਦਿੱਤੀ।
ਮੌਕੇ ਤੇ ਆਈਐਸ ਪਤਨੀ ਅਮਨੀਤ ਪੀ. ਕੁਮਾਰ ਨਾਲ ਕੈਬਨਿਟ ਮੰਤਰੀ ਕ੍ਰਿਸ਼ਨ ਲਾਲ ਪੰਵਾਰ ਤੇ ਸ਼ਿਆਮ ਸਿੰਘ ਰਾਣਾ, ਏਸੀਐਸ ਗ੍ਰਹਿ ਸੁਮਿਤਾ ਮਿਸ਼ਰਾ, ਸੀਐਸ ਅਨੁਰਾਗ ਰਸਤੋਗੀ ਤੇ ਨਵੇਂ ਨਿਯੁਕਤ ਡੀਜੀਪੀ ਓਪੀ ਸਿੰਘ ਵਰਗੇ ਵੱਡੇ ਅਧਿਕਾਰੀ ਮੌਜੂਦ ਸਨ।
ਇਸ ਤੋਂ ਪਹਿਲਾਂ ਸਵੇਰੇ ਖੁਦਕੁਸ਼ੀ ਦੇ ਨੌਵੇਂ ਦਿਨ ਚੰਡੀਗੜ੍ਹ ਪੀਜੀਆਈ ਵਿੱਚ ਪੋਸਟਮਾਰਟਮ ਹੋਇਆ। ਮੈਜਿਸਟ੍ਰੇਟ ਦੀ ਨਿਗਰਾਨੀ ਹੇਠ ਪੂਰੀ ਪ੍ਰਕਿਰਿਆ ਵੀਡੀਓਗ੍ਰਾਫੀ ਨਾਲ ਰਿਕਾਰਡ ਕੀਤੀ ਗਈ, ਜਿਸ ਵਿੱਚ ਚਾਰ ਘੰਟੇ ਲੱਗੇ। ਦੁਪਹਿਰ 2:20 ਵਜੇ ਐਂਬੂਲੈਂਸ ਨੇ ਮ੍ਰਿਤਕ ਦੇਹ ਨੂੰ ਸੈਕਟਰ-24 ਕੋਠੀ ਤੇ ਪਹੁੰਚਾਇਆ। ਪੂਰਨ ਕੁਮਾਰ ਨੇ 7 ਅਕਤੂਬਰ ਨੂੰ ਚੰਡੀਗੜ੍ਹ ਦੇ ਸਰਕਾਰੀ ਬੰਗਲੇ ਵਿੱਚ ਆਪਣੇ ਆਪ ਨੂੰ ਗੋਲੀ ਮਾਰ ਲਈ ਸੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।