ਚੰਡੀਗੜ੍ਹ : ਇਕਬਾਲ ਪ੍ਰੀਤ ਸਿੰਘ ਸਹੋਤਾ ਪੰਜਾਬ ਦੇ ਨਵੇਂ ਡਾਇਰੈਕਟਰ ਜਨਰਲ ਆਫ਼ ਪੁਲੀਸ ਹੋਣਗੇ। ਉਨ੍ਹਾਂ ਨੂੰ ਫਿਲਹਾਲ ਇਸ ਅਹੁਦੇ ਦਾ ਐਡਿਸ਼ਨਲ ਚਾਰਜ ਦਿੱਤਾ ਗਿਆ ਹੈ।
ਦੱਸਣਯੋਗ ਹੈ ਕਿ ਦਿਨਕਰ ਗੁਪਤਾ ਵੱਲੋਂ ਇੱਕ ਮਹੀਨੇ ਦੀ ਛੁੱਟੀ ਲਈ ਅਰਜ਼ੀ ਦਿੱਤੀ ਗਈ ਸੀ ਜਿਸ ਤੋਂ ਬਾਅਦ ਆਈਪੀਐੱਸ ਸਹੋਤਾ ਨੂੰ ਵਾਧੂ ਚਾਰਜ ਦਿੱਤਾ ਗਿਆ ਹੈ। ਦਿਨਕਰ ਗੁਪਤਾ ਨੇ ਆਪਣੇ ਪੱਤਰ ਵਿਚ ਕਿਹਾ ਸੀ ਕਿ ਉਨ੍ਹਾਂ ਨੂੰ ਕੇਂਦਰੀ ਡੈਪੂਟੇਸ਼ਨ ਲਈ ਵੀ ਰਿਲੀਵ ਕਰ ਦਿੱਤਾ ਜਾਵੇ।