ਸਾਬਕਾ IPS ਲਾਲਪੁਰਾ ਮੁੜ ਬਣੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ

TeamGlobalPunjab
1 Min Read

ਚੰਡੀਗੜ੍ਹ: ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਸਾਬਕਾ ਆਈਪੀਐੱਸ ਇਕਬਾਲ ਸਿੰਘ ਲਾਲਪੁਰਾ ਨੂੰ ਮੁੜ ਘੱਟ ਗਿਣਤੀ ਕਮਿਸ਼ਨ ਦਾ ਚੇਅਰਮੈਨ ਥਾਪਿਆ ਗਿਆ ਹੈ। ਇਸ ਸਬੰਧੀ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸੰਯੁਕਤ ਸਕੱਤਰ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ।

ਨੋਟੀਫਿਕੇਸ਼ਨ ਅਨੁਸਾਰ, ਉਨ੍ਹਾਂ ਨੂੰ ਅਹੁਦਾ ਸੰਭਾਲਣ ਦੀ ਮਿਤੀ ਤੋਂ ਤਿੰਨ ਸਾਲਾਂ ਦੀ ਮਿਆਦ ਲਈ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਇਕਬਾਲ ਸਿੰਘ ਲਾਲਪੁਰਾ ਨੇ ਕਿਹਾ ਹੈ ਕਿ ਉਹ ਬੇਹੱਦ ਖੁਸ਼ ਹਨ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਵਿਸ਼ੇਸ਼ ਧੰਨਵਾਦ ਕਰਦੇ ਹਨ।

ਜ਼ਿਕਰਯੋਗ ਹੈ ਕਿ ਇਕਬਾਲ ਸਿੰਘ ਨੂੰ 2021 ਵਿੱਚ ਕੇਂਦਰ ਸਰਕਾਰ ਵੱਲੋਂ ਪਹਿਲੀ ਨਿਯੁਕਤੀ ਦਿੱਤੀ ਗਈ ਸੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment