ਇਰਾਨ ਨੇ ਅਮਰੀਕੀ ਐਫ-35 ਲੜਾਕੂ ਜਹਾਜ਼ ਨੂੰ ਬਣਾਇਆ ਨਿਸ਼ਾਨਾ!

Global Team
2 Min Read

ਇਰਾਨ : ਮੱਧ ਪੂਰਬ ਵਿੱਚ ਅਮਰੀਕਾ- ਇਜ਼ਰਾਈਲ ਅਤੇ ਈਰਾਨ ਵਿਚਕਾਰ ਚੱਲ ਰਹੀ ਭਿਆਨਕ ਜੰਗ ਦੇ ਵਿਚਕਾਰ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਈਰਾਨ ਨੇ ਇੱਕ ਅਮਰੀਕੀ ਐਫ-35 ਲੜਾਕੂ ਜਹਾਜ਼ ਨੂੰ ਡੇਗਣ ਦਾ ਦਾਅਵਾ ਕੀਤਾ ਹੈ। ਇਸ ਨੂੰ ਇੱਕ ਮਹੱਤਵਪੂਰਨ ਘਟਨਾ ਮੰਨਿਆ ਜਾ ਰਿਹਾ ਹੈ ਕਿਉਂਕਿ ਐਫ-35 ਪੰਜਵੀਂ ਪੀੜ੍ਹੀ ਦਾ ਸਟੀਲਥ ਜਹਾਜ਼ ਹੈ ਅਤੇ ਇਸਨੂੰ ਦੁਨੀਆ ਦਾ ਸਭ ਤੋਂ ਉੱਨਤ ਲੜਾਕੂ ਜਹਾਜ਼ ਮੰਨਿਆ ਜਾਂਦਾ ਹੈ।

ਜੰਗ ਦੇ ਵਿਚਕਾਰ ਈਰਾਨ ਦੀ ਇਸਲਾਮਿਕ ਰਿਵੋਲਿਊਸ਼ਨਰੀ ਗਾਰਡ ਕਾਰਪਸ (IRGC) ਨੇ ਕਿਹਾ ਹੈ ਕਿ ਉਸ ਨੇ ਅਮਰੀਕੀ F-35 ਫਾਈਟਰ ਜੈੱਟ ‘ਤੇ ਹਮਲਾ ਕਰਕੇ ਉਸ ਨੂੰ ਨੁਕਸਾਨ ਪਹੁੰਚਾਇਆ ਹੈ। IRGC ਨੇ ਇਸ ਹਮਲੇ ਦੀ ਇੱਕ ਵੀਡੀਓ ਵੀ ਜਾਰੀ ਕੀਤੀ ਹੈ, ਜਿਸ ਵਿੱਚ ਜੈੱਟ ਨੂੰ ਨਿਸ਼ਾਨਾ ਬਣਾਉਂਦੇ ਹੋਏ ਦਿਖਾਇਆ ਗਿਆ ਹੈ। ਹਾਲਾਂਕਿ, ਇਸ ਵੀਡੀਓ ਦੀ ਪੁਸ਼ਟੀ ਨਹੀਂ ਹੋ ਸਕੀ ਹੈ।

ਈਰਾਨ ਨੇ ਦਾ ਕੀਤਾ ਕਿ ਅਮਰੀਕੀ ਐਫ-35 ਲੜਾਕੂ ਜਹਾਜ਼ ਨੂੰ ਉਸ ਸਮੇਂ ਨਿਸ਼ਾਨਾ ਬਣਾਇਆ ਗਿਆ ਜਦੋਂ ਉਹ ਈਰਾਨੀ ਹਵਾਈ ਖੇਤਰ ਵਿੱਚ ਸੀ। ਹਮਲੇ ਤੋਂ ਬਾਅਦ ਜੈੱਟ ਨੂੰ ਮੱਧ ਪੂਰਬ ਵਿੱਚ ਇੱਕ ਅਮਰੀਕੀ ਏਅਰਬੇਸ ‘ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ।

ਸਭ ਤੋਂ ਮਹਿੰਗੇ ਐਫ-35 ਲੜਾਕੂ ਜਹਾਜ਼ ਬਾਰੇ ਅਮਰੀਕਾ ਦਾ ਬਿਆਨ ਵੀ ਸਾਹਮਣੇ ਆਇਆ ਹੈ। ਅਮਰੀਕੀ ਸੈਂਟਰਲ ਕਮਾਂਡ ਦੇ ਅਨੁਸਾਰ ਐਫ-35 ਸਟੀਲਥ ਲੜਾਕੂ ਜਹਾਜ਼ ਈਰਾਨ ਦੇ ਉੱਪਰ ਇੱਕ ਲੜਾਈ ਮਿਸ਼ਨ ‘ਤੇ ਸੀ ਜਦੋਂ ਉਸ ‘ਤੇ ਹਮਲਾ ਕੀਤਾ ਗਿਆ। ਅਮਰੀਕਾ ਨੇ ਕਿਹਾ ਹੈ ਕਿ ਉਹ ਮਾਮਲੇ ਦੀ ਜਾਂਚ ਕਰ ਰਿਹਾ ਹੈ।

ਜ਼ਿਕਰਯੋਗ ਹੈ ਕਿ F-35 ਲੜਾਕੂ ਜਹਾਜ਼ ਨੂੰ ਨਿਸ਼ਾਨਾ ਬਣਾਏ ਜਾਣ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਵੀਡੀਓ ਵਿੱਚ ਜਹਾਜ਼ ਨੂੰ ਹਵਾ ਵਿੱਚ ਉਡਾਉਂਦੇ ਹੋਏ ਨਜ਼ਰ ਆ ਰਿਹਾ ਹੈ, ਜਿਸ ਤੋਂ ਬਾਅਦ ਇੱਕ ਧਮਾਕਾ ਹੋਇਆ ਅਤੇ ਧੂੰਏਂ ਦਾ ਗੁਬਾਰ ਉੱਠਿਆ। ਈਰਾਨ ਨੇ ਦਾਅਵਾ ਕੀਤਾ ਹੈ ਕਿ ਇਸ ਨੇ ਲੜਾਕੂ ਜਹਾਜ਼ ਨੂੰ ਬੁਰੀ ਤਰ੍ਹਾਂ ਨੁਕਸਾਨ ਪਹੁੰਚਾਇਆ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment