ਗੂਗਲ, ​​ਮੈਟਾ, ਟੇਸਲਾ ਸਣੇ ਈਰਾਨ ਨੇ 18 ਅਮਰੀਕੀ ਤਕਨੀਕੀ ਕੰਪਨੀਆਂ ‘ਤੇ ਹਮਲੇ ਦੀ ਦਿੱਤੀ ਧਮਕੀ

Global Team
2 Min Read

ਤੇਹਰਾਨ : ਅਮਰੀਕਾ-ਇਜ਼ਰਾਈਲ ਅਤੇ ਈਰਾਨ ਦੀ ਜੰਗ ਹੋਰ ਵੀ ਖ਼ਤਰਨਾਕ ਹੁੰਦੀ ਜਾ ਰਹੀ ਹੈ। ਹੁਣ ਤੱਕ ਈਰਾਨ ਅਮਰੀਕਾ ਦੇ ਫੌਜੀ ਟਿਕਾਣਿਆਂ ਨੂੰ ਨਿਸ਼ਾਨਾ ਬਣਾ ਰਿਹਾ ਸੀ, ਪਰ ਹੁਣ ਉਸ ਨੇ ਅਮਰੀਕੀ ਟੈੱਕ (Tech) ਕੰਪਨੀਆਂ ਨੂੰ ਨਿਸ਼ਾਨਾ ਬਣਾਉਣ ਦੀ ਧਮਕੀ ਦਿੱਤੀ ਹੈ। ਇਸ ਦੇ ਲਈ ਈਰਾਨ ਨੇ ਬਾਕਾਇਦਾ ਇੱਕ ਸੂਚੀ ਜਾਰੀ ਕੀਤੀ ਹੈ।

ਇਸ ਸੂਚੀ ਵਿੱਚ Apple, Google, Meta, IBM, Tesla ਅਤੇ Boeing ਵਰਗੀਆਂ 18 ਵੱਡੀਆਂ ਅਮਰੀਕੀ ਟੈੱਕ ਕੰਪਨੀਆਂ ਸ਼ਾਮਲ ਹਨ। ਈਰਾਨ ਦੇ ਇਸਲਾਮਿਕ ਰੈਵੋਲਿਊਸ਼ਨਰੀ ਗਾਰਡਸ ਕਾਰਪਸ (IRGC) ਦਾ ਕਹਿਣਾ ਹੈ ਕਿ ਇਨ੍ਹਾਂ ਕੰਪਨੀਆਂ ਨੂੰ 1 ਅਪ੍ਰੈਲ ਤੋਂ ਨਿਸ਼ਾਨਾ ਬਣਾਇਆ ਜਾਵੇਗਾ।

IRGC ਨੇ ਬਿਆਨ ਵਿੱਚ ਕਿਹਾ ਹੈ ਕਿ ਇਨ੍ਹਾਂ ਕੰਪਨੀਆਂ ‘ਤੇ 1 ਅਪ੍ਰੈਲ ਦੀ ਰਾਤ 8 ਵਜੇ ਤੋਂ ਹਮਲੇ ਕੀਤੇ ਜਾਣਗੇ। IRGC ਨੇ ਕਿਹਾ ਕਿ ਇਹ ਕੰਪਨੀਆਂ ਈਰਾਨ ਵਿੱਚ ਹੋਣ ਵਾਲੇ ਹਰ ਕਤਲ ਦੇ ਬਦਲੇ ਆਪਣੀ ਤਬਾਹੀ ਦੀ ਉਮੀਦ ਰੱਖਣ। ਕਰਮਚਾਰੀਆਂ ਨੂੰ ਚਿਤਾਵਨੀ ਦਿੰਦੇ ਹੋਏ IRGC ਨੇ ਅੱਗੇ ਕਿਹਾ, “ਅਸੀਂ ਇਨ੍ਹਾਂ ਕੰਪਨੀਆਂ ਵਿੱਚ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਸਲਾਹ ਦਿੰਦੇ ਹਾਂ ਕਿ ਉਹ ਆਪਣੀ ਜਾਨ ਬਚਾਉਣ ਲਈ ਤੁਰੰਤ ਆਪਣੇ ਕੰਮ ਵਾਲੀ ਥਾਂ ਛੱਡ ਦੇਣ।”

ਈਰਾਨ ਨੇ ਜਿਨ੍ਹਾਂ ਕੰਪਨੀਆਂ ਨੂੰ ਧਮਕੀ ਦਿੱਤੀ ਹੈ, ਉਨ੍ਹਾਂ ਵਿੱਚ ਸ਼ਾਮਲ ਹਨ – Apple, Meta, Google, Microsoft, Intel, IBM, Dell, Tesla, Nvidia, Boeing, HP, Cisco, Oracle, Planter, J.P. Morgan, GE, Spire Solutions ਅਤੇ G42। IRGC ਨੇ ਆਪਣੇ ਬਿਆਨ ਵਿੱਚ ਇਨ੍ਹਾਂ ਕੰਪਨੀਆਂ ਨੂੰ ਨਿਸ਼ਾਨਾ ਬਣਾਉਣ ਦੀ ਗੱਲ ਆਖੀ ਗਈ ਹੈ। ਉਸ ਨੇ ਇਨ੍ਹਾਂ ਕੰਪਨੀਆਂ ਦੇ ਆਲੇ-ਦੁਆਲੇ ਰਹਿਣ ਵਾਲੇ ਨਿਵਾਸੀਆਂ ਨੂੰ ਕਿਹਾ ਹੈ ਕਿ ਉਹ ਇੱਕ ਕਿਲੋਮੀਟਰ ਦੇ ਘੇਰੇ ਦੇ ਅੰਦਰ ਵਾਲਾ ਇਲਾਕਾ ਛੱਡ ਦੇਣ ਅਤੇ ਕਿਸੇ ਸੁਰੱਖਿਅਤ ਥਾਂ ‘ਤੇ ਚਲੇ ਜਾਣ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment