ਨਿਊਜ਼ ਡੈਸਕ: ਈਰਾਨ ਅਤੇ ਅਮਰੀਕਾ ਵਿਚਾਲੇ ਵਧਦਾ ਤਣਾਅ ਘੱਟ ਹੋਣ ਦਾ ਕੋਈ ਸੰਕੇਤ ਨਹੀਂ ਦੇ ਰਿਹਾ ਹੈ। ਦੋਵੇਂ ਦੇਸ਼ ਆਪੋ ਆਪਣੇ ਕਈ ਵੱਡੇ-ਵੱਡੇ ਦਾਅਵੇ ਕਰ ਰਹੇ ਹਨ। ਕਈ ਵਾਰ ਅਮਰੀਕਾ ਕਹਿੰਦਾ ਹੈ ਕਿ ਈਰਾਨ ਵਿੱਚ ਸ਼ਾਸਨ ਬਦਲਿਆ ਹੈ। ਇਸ ਦੇ ਨਾਲ ਹੀ ਇਰਾਨ ਵੱਲੋਂ ਵੀ ਵੱਡਾ ਦਾਅਵਾ ਕੀਤਾ ਗਿਆ ਹੈ। ਈਰਾਨ ਦੇ ਸਰਕਾਰੀ ਮੀਡੀਆ ਨੇ ਕਿਹਾ ਹੈ ਕਿ ਉਸ ਦੀ ਫੌਜ ਨੇ ਇਕ ਹੋਰ ਅਮਰੀਕੀ ਐੱਫ-35 ਸਟੀਲਥ ਲੜਾਕੂ ਜਹਾਜ਼ ਨੂੰ ਮਾਰ ਗਿਰਾਇਆ ਹੈ।
ਰਿਪੋਰਟ ਅਨੁਸਾਰ ਇਸਲਾਮਿਕ ਰੈਵੋਲਿਊਸ਼ਨਰੀ ਗਾਰਡ ਕੋਰ ਜਾਂ ਆਈਆਰਜੀਸੀ ਨੇ ਮੱਧ ਈਰਾਨ ਦੇ ਅਸਮਾਨ ਵਿੱਚ ਇੱਕ ਅਮਰੀਕੀ ਐਫ -35 ਜਹਾਜ਼ ਨੂੰ ਤਬਾਹ ਕਰ ਦਿੱਤਾ ਹੈ। ਏਜੰਸੀ ਨੇ ਜਹਾਜ਼ ਦੇ ਮਲਬੇ ਦੀਆਂ ਤਸਵੀਰਾਂ ਵੀ ਜਾਰੀ ਕੀਤੀਆਂ ਹਨ ਅਤੇ ਕਿਹਾ ਹੈ ਕਿ ਇਹ ਜਹਾਜ਼ ਅਮਰੀਕਾ ਦੇ ਲੇਕਨਹੀਥ ਸਕੁਐਡਰਨ ਦਾ ਸੀ। ਰਿਪੋਰਟ ਵਿਚ ਇਹ ਵੀ ਕਿਹਾ ਗਿਆ ਹੈ ਕਿ ਜਹਾਜ਼ ਪੂਰੀ ਤਰ੍ਹਾਂ ਤਬਾਹ ਹੋ ਗਿਆ ਹੈ ਅਤੇ ਪਾਇਲਟ ਦੇ ਬਚਣ ਦੀ ਸੰਭਾਵਨਾ ਬਹੁਤ ਘੱਟ ਹੈ।
ਈਰਾਨ ਦਾ ਦਾਅਵਾ ਹੈ ਕਿ ਪਿਛਲੇ 24 ਘੰਟਿਆਂ ‘ਚ ਇਹ ਦੂਜਾ ਐੱਫ-35 ਜਹਾਜ਼ ਹੈ, ਜਿਸ ਨੂੰ ਡੇਗਿਆ ਗਿਆ ਹੈ। ਇਸ ਤੋਂ ਪਹਿਲਾਂ 2 ਅਪ੍ਰੈਲ ਅਤੇ 23 ਮਾਰਚ ਨੂੰ ਵੀ ਇਸ ਤਰ੍ਹਾਂ ਦੇ ਦਾਅਵੇ ਕੀਤੇ ਗਏ ਸਨ। ਈਰਾਨ ਲਗਾਤਾਰ ਕਹਿ ਰਿਹਾ ਹੈ ਕਿ ਉਸ ਨੇ ਅਮਰੀਕੀ ਆਧੁਨਿਕ ਲੜਾਕੂ ਜਹਾਜ਼ਾਂ ਨੂੰ ਨਿਸ਼ਾਨਾ ਬਣਾ ਕੇ ਡੇਗ ਦਿੱਤਾ ਹੈ।
ਅਮਰੀਕੀ ਫੌਜ ਦੀ ਸੈਂਟਰਲ ਕਮਾਂਡ ਯਾਨੀ ਸੇਂਟਕਾਮ ਨੇ ਈਰਾਨ ਦੇ ਇਨ੍ਹਾਂ ਦਾਅਵਿਆਂ ਨੂੰ ਪੂਰੀ ਤਰ੍ਹਾਂ ਝੂਠ ਦੱਸਿਆ ਹੈ। ਅਮਰੀਕਾ ਦਾ ਕਹਿਣਾ ਹੈ ਕਿ ਉਸ ਦੇ ਸਾਰੇ ਲੜਾਕੂ ਜਹਾਜ਼ ਸੁਰੱਖਿਅਤ ਹਨ ਅਤੇ ਈਰਾਨ ਪਹਿਲਾਂ ਵੀ ਕਈ ਵਾਰ ਅਜਿਹੇ ਝੂਠੇ ਦਾਅਵੇ ਕਰ ਚੁੱਕਾ ਹੈ। ਅਮਰੀਕਾ ਦਾ ਦਾਅਵਾ ਹੈ ਕਿ ਈਰਾਨ ਵੱਲੋਂ ਫੈਲਾਏ ਜਾ ਰਹੇ ਵੀਡੀਓ ਅਤੇ ਤਸਵੀਰਾਂ ਗੁੰਮਰਾਹਕੁੰਨ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

