ਨਵਾਂਸ਼ਹਿਰ : ਖੇਤੀਬਾੜੀ ਕਾਨੂੰਨ ਖਿਲਾਫ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਖਟਕੜ ਕਲਾਂ ਵਿੱਚ ਧਰਨਾ ਦਿੱਤਾ ਗਿਆ। ਸ਼ਹੀਦ ਏ ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਘੇਰਿਆ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਚ ਸ਼ਾਂਤੀ ਭੰਗ ਕਰਨ ਦੀ ਚਾਲਾਂ ਚੱਲ ਰਹੀ ਹੈ ਕਿਉਂਕਿ ਪੰਜਾਬ ਸਰਹੱਦੀ ਇਲਾਕਾ ਹੈ।
ਪਾਕਿਸਤਾਨ ਦੀ ਆਈਐੱਸਆਈ ਹਰ ਸਮੇਂ ਇਹ ਦੇਖਦੀ ਹੈ ਕਿ ਪੰਜਾਬ ਵਿੱਚ ਹਥਿਆਰ ਸਪਲਾਈ ਕਿਵੇਂ ਕਰੇ। ਪਾਕਿਸਤਾਨ ਹਰ ਸਮੇਂ ਮੌਕਾ ਲੱਭਦਾ ਹੈ ਕਿ ਪੰਜਾਬ ਦੇ ਵਿੱਚ ਅਮਨ ਸ਼ਾਂਤੀ ਭੰਗ ਹੋਵੇ ਤੇ ਉਹ ਇਸਦਾ ਫਾਇਦਾ ਉਠਾਵੇ ਜੋ ਇਸ ਸਮੇਂ ਸਥਿਤੀ ਪੰਜਾਬ ਵਿੱਚ ਬਣੀ ਹੋਈ ਹੈ।
ਕੇਂਦਰ ਸਰਕਾਰ ਦੇ ਖੇਤੀਬਾੜੀ ਕਾਨੂੰਨ ਖਿਲਾਫ ਪੂਰਾ ਪੰਜਾਬ ਸੜਕਾਂ ‘ਤੇ ਹੈ ਕਿਸਾਨ ਜਥੇਬੰਦੀਆਂ ਧਰਨਾ ਪ੍ਰਦਰਸ਼ਨ ਕਰ ਰਹੀਆਂ ਹਨ। ਅਜਿਹੇ ਵਿੱਚ ਆਈਐੱਸਆਈ ਇਸ ਦਾ ਫ਼ਾਇਦਾ ਉਠਾ ਸਕਦੀ ਹੈ ਇਸ ਲਈ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਇਹ ਕਾਨੂੰਨ ਰੱਦ ਕੀਤੇ ਜਾਣ ਤਾਂ ਜੋ ਪੰਜਾਬ ਵਿੱਚ ਸ਼ਾਂਤੀ ਬਣੀ ਰਹੇ।