ISIS-K ਨੇ ਲਈ ਸਿੱਖ ਹਕੀਮ ਦੇ ਕਤਲ ਦੀ ਜ਼ਿੰਮੇਵਾਰੀ

TeamGlobalPunjab
1 Min Read

ਪਿਸ਼ਾਵਰ : ਇਸਲਾਮਿਕ ਸਟੇਟ ਖੁਰਾਸਾਨ ਨੇ ਪੇਸ਼ਾਵਰ ਸ਼ਹਿਰ ਵਿਚ ਸਿੱਖ ਡਾਕਟਰ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਇਹ ਸਮੂਹ ਇਸਲਾਮਿਕ ਸਟੇਟ ਅਫਗਾਨਿਸਤਾਨ ਨਾਲ ਜੁੜਿਆ ਹੋਇਆ ਹੈ। ISIS-K ਨੇ ਸੋਸ਼ਲ ਮੀਡੀਆ ’ਤੇ ਪੋਸਟ ਕੀਤੀ ਇੱਕ ਵੀਡੀਓ ‘ਚ ਸਤਨਾਮ ਸਿੰਘ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ।

ਪਾਕਿਸਤਾਨ ਦੇ ਪੇਸ਼ਾਵਰ ਸ਼ਹਿਰ ‘ਚ ਬੀਤੇ ਦਿਨੀਂ ਇੱਕ ਸਿੱਖ ਹਕੀਮ ਦਾ  ਉਨ੍ਹਾਂ ਦੇ ਕਲੀਨਿਕ ‘ਚ ਦਾਖਲ ਹੋ ਕੇ ਕਤਲ ਕਰ ਦਿੱਤਾ ਗਿਆ ਸੀ। ਮੀਡੀਆ ਰਿਪੋਰਟਾਂ ਮੁਤਾਬਕ ਸਤਨਾਮ ਸਿੰਘ ਨਾਮ ਦੇ ਇਸ ਡਾਕਟਰ ਨੂੰ ਚਾਰ ਗੋਲੀਆਂ ਮਾਰੀਆਂ ਗਈਆਂ ਉਸ ਸਮੇਂ ਸਤਨਾਮ ਸਿੰਘ ਕਲੀਨਿਕ ‘ਚ ਮਰੀਜ਼ਾਂ ਦਾ ਚੈਕਅਪ ਕਰ ਰਹੇ ਸਨ।

ਪੁਲਿਸ ਮੁਤਾਬਕ ਹਮਲਾਵਰਾਂ ਦੀ ਗਿਣਤੀ ਇੱਕ ਤੋਂ ਜ਼ਿਆਦਾ ਸੀ ਤੇ ਕਤਲ ਕਰਨ ਤੋਂ ਬਾਅਦ ਮੁਲਜ਼ਮ ਘਟਨਾ ਸਥਾਨ ਤੋਂ ਫਰਾਰ ਹੋ ਗਏ। ਗੰਭੀਰ ਹਾਲਤ ‘ਚ ਸਤਨਾਮ ਸਿੰਘ ਨੂੰ ਪੇਸ਼ਾਵਰ ਦੇ ਲੇਡੀ ਰੀਡਿੰਗ ਹਸਪਤਾਲ ਵਿਚ ਲਿਜਾਇਆ ਗਿਆ। ਕੁਝ ਦੇਰ ਬਾਅਦ ਉਨ੍ਹਾਂ ਨੇ ਦਮ ਤੋੜ ਦਿੱਤਾ।

Share this Article
Leave a comment