ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੂੰ ਵੱਡੀ ਰਾਹਤ

Global Team
2 Min Read

ਨਿਊਜ਼ ਡੈਸਕ: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੂੰ ਪਾਕਿਸਤਾਨ ਹਾਈ ਕੋਰਟ ਤੋਂ ਰਾਹਤ ਦੀ ਖ਼ਬਰ ਮਿਲੀ ਹੈ। ਪਾਕਿਸਤਾਨ ਹਾਈ ਕੋਰਟ ਨੇ ਨਵਾਜ਼ ਸ਼ਰੀਫ਼ ਨੂੰ ਭ੍ਰਿਸ਼ਟਾਚਾਰ ਦੇ ਦੋ ਮਾਮਲਿਆਂ ਵਿੱਚ ਬਰੀ ਕਰ ਦਿੱਤਾ ਹੈ। ਨਵਾਜ਼ ਸ਼ਰੀਫ ਨੂੰ 2018 ਵਿੱਚ ਦੋਸ਼ੀ ਠਹਿਰਾਇਆ ਗਿਆ ਸੀ। ਨਵਾਜ਼ ਸ਼ਰੀਫ ਨੇ ਐਵਨਫੀਲਡ ਜਾਇਦਾਦ ਅਤੇ ਅਲ ਅਜ਼ੀਜ਼ੀਆ ਮਾਮਲਿਆਂ ‘ਚ ਆਪਣੀ ਸਜ਼ਾ ਨੂੰ ਇਸਲਾਮਾਬਾਦ ਹਾਈ ਕੋਰਟ ‘ਚ ਚੁਣੌਤੀ ਦਿੱਤੀ ਸੀ। ਚੀਫ਼ ਜਸਟਿਸ ਆਮਿਰ ਫਾਰੂਕ ਅਤੇ ਮੀਆਂਗੁਲ ਹਸਨ ਔਰੰਗਜ਼ੇਬ ਦੀ ਬੈਂਚ ਨੇ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਇਹ ਫ਼ੈਸਲਾ ਸੁਣਾਇਆ।

ਕੀ ਹੈ ਮਾਮਲਾ?

ਤੁਹਾਨੂੰ ਦੱਸ ਦਈਏ ਕਿ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੂੰ ਜੁਲਾਈ 2018 ਵਿੱਚ ਦੋਸ਼ੀ ਕਰਾਰ ਦਿੱਤਾ ਗਿਆ ਸੀ। ਉਹਨਾਂ ਨੂੰ ਐਵੇਨਫੀਲਡ ਜਾਇਦਾਦ ਭ੍ਰਿਸ਼ਟਾਚਾਰ ਦੇ ਮਾਮਲੇ ‘ਚ 10 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਸੀ ਜਿਸ ‘ਚ ਆਮਦਨ ਤੋਂ ਵੱਧ ਜਾਇਦਾਦ ਸ਼ਾਮਲ ਸੀ। ਦਸੰਬਰ 2018 ਵਿੱਚ, ਉਸ ਨੂੰ ਅਲ ਅਜ਼ੀਜ਼ੀਆ ਸਟੀਲ ਮਿਲਜ਼ ਮਾਮਲੇ ਵਿੱਚ ਸੱਤ ਸਾਲ ਦੀ ਸਜ਼ਾ ਸੁਣਾਈ ਗਈ ਸੀ। ਨਵਾਜ਼ ਸ਼ਰੀਫ 2019 ‘ਚ ਲੰਡਨ ਗਏ ਸਨ, ਜਿਸ ਤੋਂ ਬਾਅਦ ਉਹ ਪਾਕਿਸਤਾਨ ਨਹੀਂ ਪਰਤੇ। ਆਈਐਚਸੀ ਨੇ 2020 ਵਿੱਚ ਦੋਵਾਂ ਮਾਮਲਿਆਂ ਵਿੱਚ ਉਸਨੂੰ ਦੋਸ਼ੀ ਘੋਸ਼ਿਤ ਕੀਤਾ ਸੀ। ਨਵਾਜ਼ ਸ਼ਰੀਫ ਲਗਭਗ ਚਾਰ ਸਾਲ ਦੀ ਸਵੈ-ਨਜ਼ਰਬੰਦੀ ਤੋਂ ਬਾਅਦ ਪਿਛਲੇ ਮਹੀਨੇ ਹੀ ਪਾਕਿਸਤਾਨ ਪਰਤੇ ਸਨ।

ਦੱਸ ਦਈਏ ਕਿ ਪਿਛਲੇ ਮਹੀਨੇ ਨਵਾਜ਼ ਸ਼ਰੀਫ ਦੇ ਪਾਕਿਸਤਾਨ ਪਹੁੰਚਦੇ ਹੀ ਵਿਰੋਧੀ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀਟੀਆਈ) ਨੇ ਇਸਲਾਮਾਬਾਦ ਪਰਤਣ ‘ਤੇ ਉਨ੍ਹਾਂ ਨੂੰ ਦਿੱਤੇ ਗਏ ਵੀਵੀਆਈਪੀ ਪ੍ਰੋਟੋਕੋਲ ਦੀ ਸਖ਼ਤ ਆਲੋਚਨਾ ਕੀਤੀ ਸੀ। ਪੀਟੀਆਈ ਨੇ ਦੋਸ਼ ਲਾਇਆ ਹੈ ਕਿ “ਦੋਸ਼ੀ ਭਗੌੜੇ” ਦੀ ਵਾਪਸੀ ਦੇ ਪ੍ਰਬੰਧਨ ਵਿੱਚ ਸਾਰੇ ਸੰਘੀ ਅਤੇ ਪੰਜਾਬ ਸਰਕਾਰ ਦੇ ਸਾਧਨ ਵਰਤੇ ਗਏ ਸਨ।

- Advertisement -

Share this Article
Leave a comment