ਵਰਲਡ ਡੈਸਕ :- ਪਾਕਿਸਤਾਨ ਨੇ ਬੀਤੇ ਸ਼ੁੱਕਰਵਾਰ ਨੂੰ ਭਾਰਤ ਤੋਂ ਕੁਲਭੂਸ਼ਣ ਜਾਦਵ ਮਾਮਲੇ ‘ਚ ਵਕੀਲ ਨਿਯੁਕਤ ਕਰਨ ਦੀ ਅਪੀਲ ਕੀਤੀ। ਇਸ ਮਾਮਲੇ ‘ਚ ਬੀਤੇ ਵੀਰਵਾਰ ਨੂੰ ਸੁਣਵਾਈ ਦੌਰਾਨ ਇਸਲਾਮਾਬਾਦ ਹਾਈ ਕੋਰਟ ਨੇ ਪਾਕਿਸਤਾਨ ਦੇ ਵਿਦੇਸ਼ ਵਿਭਾਗ ਨੂੰ ਭਾਰਤ ਨਾਲ ਗੱਲ ਕਰਨ ਦਾ ਨਿਰਦੇਸ਼ ਦਿੱਤਾ ਸੀ।
ਦੱਸ ਦਈਏ ਪਾਕਿਸਤਾਨ ਦੀ ਜੇਲ੍ਹ ‘ਚ ਬੰਦ ਭਾਰਤ ਦੇ ਸਾਬਕਾ ਨੇਵੀ ਅਫ਼ਸਰ ਕੁਲਭੂਸ਼ਣ ਜਾਧਵ ‘ਤੇ ਉੱਥੋਂ ਦੀ ਫ਼ੌਜੀ ਅਦਾਲਤ ਨੇ ਜਾਸੂਸੀ ਦਾ ਦੋਸ਼ ਲਾਉਂਦਿਆਂ ਮੌਤ ਦੀ ਸਜ਼ਾ ਸੁਣਾਈ ਸੀ। ਇਸ ਖ਼ਿਲਾਫ਼ ਭਾਰਤ ਨੇ ਹੇਗ ਦੀ ਇੰਟਰਨੈਸ਼ਨਲ ਕੋਰਟ ਆਫ ਜਸਟਿਸ ‘ਚ ਅਪੀਲ ਕੀਤੀ ਸੀ ਤੇ ਕਿਹਾ ਕਿ ਜਾਧਵ ਦੀ ਸਜ਼ਾ ‘ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ।