ਨਿਊਜ਼ ਡੈਸਕ: ਫਲਸਤੀਨੀ ਅੱਤਵਾਦੀ ਸੰਗਠਨ ਹਮਾਸ ਨੇ ਗਾਜ਼ਾ ਪੱਟੀ ਤੋਂ ਇਜ਼ਰਾਇਲ ਵੱਲ ਵੱਡੇ ਪੈਮਾਨੇ ‘ਤੇ ਰਾਕੇਟ ਨਾਲ ਹਮਲਾ ਕੀਤਾ ਹੈ।ਜਿਸ ‘ਚ 600 ਤੋਂ ਜ਼ਿਆਦਾ ਇਜ਼ਰਾਇਲੀ ਨਾਗਰਿਕ ਮਾਰੇ ਗਏ ਅਤੇ 2000 ਦੇ ਕਰੀਬ ਜ਼ਖਮੀ ਹੋ ਗਏ ਹਨ। ਇਜ਼ਰਾਇਲੀ ਫੌਜ ਦੇ ਬੁਲਾਰੇ ਲੈਫਟੀਨੈਂਟ ਕਰਨਲ ਜੋਨਾਥਨ ਕੋਨਰਿਕਸ ਨੇ ਕਿਹਾ ਕਿ ਹਮਾਸ ਨੇ ਗਾਜ਼ਾ ਪੱਟੀ ‘ਚ ਕਈ ਇਜ਼ਰਾਈਲੀ ਨਾਗਰਿਕਾਂ ਨੂੰ ਬੰਧਕ ਬਣਾਇਆ ਹੋਇਆ ਹੈ, ਜਿਨ੍ਹਾਂ ‘ਚ ਔਰਤਾਂ ਅਤੇ ਬੱਚੇ ਵੀ ਸ਼ਾਮਿਲ ਹਨ।
ਇਜ਼ਰਾਈਲ ਵਾਰ ਰੂਮ ਨੇ ਆਪਣੇ ਅਧਿਕਾਰਤ ਟਵਿੱਟਰ ਅਕਾਊਂਟ ‘ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਜਿਸ ‘ਚ ਉਨ੍ਹਾਂ ਲਿਖਿਆ ਕਿ ‘ਹਮਾਸ ਨੇ ਜ਼ਿਆਦਾਤਰ ਔਰਤਾਂ ਨੂੰ ਬੰਧਕ ਬਣਾਇਆ ਹੋਇਆ ਹੈ। ਪਹਿਲਾਂ ਹੀ ਇਸ ਗੱਲ ਦੀ ਪੁਸ਼ਟੀ ਹੋ ਚੁੱਕੀ ਹੈ ਕਿ ਹਮਾਸ ਦੇ ਅੱਤਵਾਦੀ ਬਲਾਤਕਾਰ ਨੂੰ ਜੰਗ ਦੇ ਹਥਿਆਰ ਵਜੋਂ ਵਰਤ ਰਹੇ ਹਨ। ਦਸ ਦਈਏ ਕਿ ਕਈ ਇਜ਼ਰਾਈਲੀ ਨਾਗਰਿਕਾਂ ਨੇ ਆਪਣੇ ਪਰਿਵਾਰਕ ਮੈਂਬਰਾਂ ਦੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ ਜਿਨ੍ਹਾਂ ਨੂੰ ਹਮਾਸ ਦੇ ਅੱਤਵਾਦੀਆਂ ਨੇ ਅਗਵਾ ਕਰ ਲਿਆ ਸੀ। ਲਾਪਤਾ ਲੋਕਾਂ ਦੇ ਰਿਸ਼ਤੇਦਾਰਾਂ ਨੂੰ ਉਨ੍ਹਾਂ ਦਾ ਸਮਾਨ ਥਾਣਿਆਂ ਨੂੰ ਸੌਂਪਣ ਲਈ ਕਿਹਾ ਗਿਆ ਹੈ ਤਾਂ ਜੋ ਡੀਐਨਏ ਸੈਂਪਲ ਲਏ ਜਾ ਸਕਣ।
Hamas seems to have kidnapped mostly women.
It has already been confirmed that Hamas fighters are using rape as a weapon of war.
There must be no mercy for these barbarians. https://t.co/ICTubV3k0B
— Israel War Room (@IsraelWarRoom) October 7, 2023
ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਕਿਹਾ ਕਿ ਹਮਾਸ ਬੰਧਕਾਂ ਦੀ ਭਲਾਈ ਲਈ ਜ਼ਿੰਮੇਵਾਰ ਹੈ ਅਤੇ ਇਜ਼ਰਾਈਲ “ਉਨ੍ਹਾਂ ਨੂੰ ਨੁਕਸਾਨ ਪਹੁੰਚਾਉਣ ਵਾਲੇ ਕਿਸੇ ਵੀ ਵਿਅਕਤੀ ਦਾ ਹਿਸਾਬ ਬਰਾਬਰ ਲਵੇਗਾ। ਇਸ ਦੌਰਾਨ, ਹਮਾਸ ਦੇ ਬੁਲਾਰੇ ਨੇ ਦਾਅਵਾ ਕੀਤਾ ਕਿ ਇਜ਼ਰਾਈਲੀ ਬੰਧਕਾਂ ਦੀ ਗਿਣਤੀ “ਨੇਤਨਯਾਹੂ ਦੀ ਸੋਚ ਤੋਂ ਕਈ ਗੁਣਾ ਵੱਧ ਹੈ।”
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.