Israel: ਹਮਾਸ ਨੇ ਔਰਤਾਂ ਨੂੰ ਬਣਾਇਆ ਬੰਧਕ, ਜਬਰ ਜਨਾਹ ਨੂੰ ਵਰਤਿਆ ਜਾ ਰਿਹੈ ਹੱਥਿਆਰ ਦੀ ਤਰ੍ਹਾਂ

Rajneet Kaur
2 Min Read

ਨਿਊਜ਼ ਡੈਸਕ: ਫਲਸਤੀਨੀ ਅੱਤਵਾਦੀ ਸੰਗਠਨ ਹਮਾਸ ਨੇ  ਗਾਜ਼ਾ ਪੱਟੀ ਤੋਂ ਇਜ਼ਰਾਇਲ ਵੱਲ ਵੱਡੇ ਪੈਮਾਨੇ ‘ਤੇ ਰਾਕੇਟ ਨਾਲ ਹਮਲਾ ਕੀਤਾ ਹੈ।ਜਿਸ ‘ਚ 600 ਤੋਂ ਜ਼ਿਆਦਾ ਇਜ਼ਰਾਇਲੀ ਨਾਗਰਿਕ ਮਾਰੇ ਗਏ ਅਤੇ 2000 ਦੇ ਕਰੀਬ ਜ਼ਖਮੀ ਹੋ ਗਏ ਹਨ। ਇਜ਼ਰਾਇਲੀ ਫੌਜ ਦੇ ਬੁਲਾਰੇ ਲੈਫਟੀਨੈਂਟ ਕਰਨਲ ਜੋਨਾਥਨ ਕੋਨਰਿਕਸ ਨੇ ਕਿਹਾ ਕਿ ਹਮਾਸ ਨੇ ਗਾਜ਼ਾ ਪੱਟੀ ‘ਚ ਕਈ ਇਜ਼ਰਾਈਲੀ ਨਾਗਰਿਕਾਂ ਨੂੰ ਬੰਧਕ ਬਣਾਇਆ ਹੋਇਆ ਹੈ, ਜਿਨ੍ਹਾਂ ‘ਚ ਔਰਤਾਂ ਅਤੇ ਬੱਚੇ ਵੀ ਸ਼ਾਮਿਲ ਹਨ।

ਇਜ਼ਰਾਈਲ ਵਾਰ ਰੂਮ ਨੇ ਆਪਣੇ ਅਧਿਕਾਰਤ ਟਵਿੱਟਰ ਅਕਾਊਂਟ ‘ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਜਿਸ ‘ਚ ਉਨ੍ਹਾਂ ਲਿਖਿਆ ਕਿ ‘ਹਮਾਸ ਨੇ ਜ਼ਿਆਦਾਤਰ ਔਰਤਾਂ ਨੂੰ ਬੰਧਕ ਬਣਾਇਆ ਹੋਇਆ ਹੈ। ਪਹਿਲਾਂ ਹੀ ਇਸ ਗੱਲ ਦੀ ਪੁਸ਼ਟੀ ਹੋ ​​ਚੁੱਕੀ ਹੈ ਕਿ ਹਮਾਸ ਦੇ ਅੱਤਵਾਦੀ ਬਲਾਤਕਾਰ ਨੂੰ ਜੰਗ ਦੇ ਹਥਿਆਰ ਵਜੋਂ ਵਰਤ ਰਹੇ ਹਨ। ਦਸ ਦਈਏ ਕਿ ਕਈ ਇਜ਼ਰਾਈਲੀ ਨਾਗਰਿਕਾਂ ਨੇ ਆਪਣੇ ਪਰਿਵਾਰਕ ਮੈਂਬਰਾਂ ਦੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ ਜਿਨ੍ਹਾਂ ਨੂੰ ਹਮਾਸ ਦੇ ਅੱਤਵਾਦੀਆਂ ਨੇ ਅਗਵਾ ਕਰ ਲਿਆ ਸੀ। ਲਾਪਤਾ ਲੋਕਾਂ ਦੇ ਰਿਸ਼ਤੇਦਾਰਾਂ ਨੂੰ ਉਨ੍ਹਾਂ ਦਾ ਸਮਾਨ ਥਾਣਿਆਂ ਨੂੰ ਸੌਂਪਣ ਲਈ ਕਿਹਾ ਗਿਆ ਹੈ ਤਾਂ ਜੋ ਡੀਐਨਏ ਸੈਂਪਲ ਲਏ ਜਾ ਸਕਣ।

ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਕਿਹਾ ਕਿ ਹਮਾਸ ਬੰਧਕਾਂ ਦੀ ਭਲਾਈ ਲਈ ਜ਼ਿੰਮੇਵਾਰ ਹੈ ਅਤੇ ਇਜ਼ਰਾਈਲ “ਉਨ੍ਹਾਂ ਨੂੰ ਨੁਕਸਾਨ ਪਹੁੰਚਾਉਣ ਵਾਲੇ ਕਿਸੇ ਵੀ ਵਿਅਕਤੀ ਦਾ ਹਿਸਾਬ ਬਰਾਬਰ ਲਵੇਗਾ। ਇਸ ਦੌਰਾਨ, ਹਮਾਸ ਦੇ ਬੁਲਾਰੇ ਨੇ ਦਾਅਵਾ ਕੀਤਾ ਕਿ ਇਜ਼ਰਾਈਲੀ ਬੰਧਕਾਂ ਦੀ ਗਿਣਤੀ “ਨੇਤਨਯਾਹੂ ਦੀ ਸੋਚ ਤੋਂ ਕਈ ਗੁਣਾ ਵੱਧ ਹੈ।”

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment