ਗਾਜ਼ਾ ਦੇ ਮੁੱਖ ਹਸਪਤਾਲ ‘ਚ ਬਾਕੀ ਬਚੇ ਮਰੀਜ਼ਾਂ ‘ਚੋਂ 32 ਬੱਚਿਆ ਦੀ ਹਾਲਤ ਗੰਭੀਰ: ਸੰਯੁਕਤ ਰਾਸ਼ਟਰ

Global Team
2 Min Read

ਨਿਊਜ਼ ਡੈਸਕ: ਸੰਯੁਕਤ ਰਾਸ਼ਟਰ ਦੀ ਇਕ ਟੀਮ ਨੇ ਐਤਵਾਰ ਨੂੰ ਬਿਆਨ ਦਿੰਦੇ ਕਿਹਾ ਕਿ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੂੰ ਇਜ਼ਰਾਇਲੀ ਬਲਾਂ ਨੇ ਤਬਾਹ ਕਰ ਦਿੱਤਾ ਹੈ। ਮਰੀਜ਼ਾਂ ਨੂੰ ਬਾਹਰ ਕੱਢਣ ਤੋਂ ਬਾਅਦ 291 ਲੋਕਾਂ ਨੂੰ ਉੱਥੇ ਛੱਡ ਦਿੱਤਾ ਗਿਆ ਸੀ, ਜਿਨ੍ਹਾਂ ਵਿੱਚੋਂ 32 ਬੱਚਿਆਂ ਦੀ ਹਾਲਤ ਬਹੁਤ ਨਾਜ਼ੁਕ ਬਣੀ ਹੋਈ ਹੈ। ਉਨ੍ਹਾਂ ਦੱਸਿਆ ਕਿ ਬੱਚੇ ਗੰਭੀਰ ਜ਼ਖ਼ਮੀ ਹੋਣ ਕਾਰਨ ਇਨਫੈਕਸ਼ਨ ਨਾਲ ਜੂਝ ਰਹੇ ਹਨ ਤੇ ਉਹਨਾਂ ਨੂੰ ਰੀੜ੍ਹ ਦੀ ਹੱਡੀ ਦੀ ਸੱਟ ਵਰਗੀਆਂ ਸਮੱਸਿਆਵਾਂ ਹਨ। ਜਿਸ ਕਾਰਨ ਉਹ ਤੁਰਨ-ਫਿਰਨ ਤੋਂ ਅਸਮਰੱਥ ਹਨ।

ਵਿਸ਼ਵ ਸਿਹਤ ਸੰਗਠਨ (WHO) ਇਸ ਮੁਹਿੰਮ ਦੀ ਅਗਵਾਈ ਕਰ ਰਿਹਾ ਹੈ। ਸ਼ਨੀਵਾਰ ਸਵੇਰੇ ਲਗਭਗ 2,500 ਵਿਸਥਾਪਿਤ ਲੋਕਾਂ, ਮਰੀਜ਼ਾਂ ਅਤੇ ਮੈਡੀਕਲ ਸਟਾਫ ਨੇ ਕਿਹਾ ਹਸਪਤਾਲ ਤੋਂ ਰਵਾਨਾ ਹੋਣ ਤੋਂ ਬਾਅਦ ਉਨ੍ਹਾਂ ਨੇ ਸ਼ਿਫਾ ਹਸਪਤਾਲ ਦਾ ਦੌਰਾ ਕੀਤਾ। ਏਜੰਸੀ ਨੇ ਸ਼ਿਫਾ ਹਸਪਤਾਲ ਨੂੰ “ਮੌਤ ਦਾ ਖੇਤਰ” ਦੱਸਦੇ ਹੋਏ ਕਿਹਾ, ‘ਜਿਨ੍ਹਾਂ ਮਰੀਜ਼ਾਂ ਅਤੇ ਸਿਹਤ ਕਰਮਚਾਰੀਆਂ ਨਾਲ ਉਨ੍ਹਾਂ ਨੇ ਗੱਲ ਕੀਤੀ ਸੀ, ਉਹ ਆਪਣੀ ਸੁਰੱਖਿਆ ਅਤੇ ਸਿਹਤ ਬਾਰੇ ਚਿੰਤਤ ਸਨ ਅਤੇ ਉਨ੍ਹਾਂ ਨੇ ਉੱਥੋਂ ਨਿੱਕਲਣ ਅਪੀਲ ਕੀਤੀ ਸੀ।’

ਏਜੰਸੀ ਨੇ ਕਿਹਾ ਕਿ ਹੋਰ ਟੀਮਾਂ ਆਉਣ ਵਾਲੇ ਦਿਨਾਂ ਵਿੱਚ ਸ਼ਿਫਾ ਪਹੁੰਚਣ ਦੀ ਕੋਸ਼ਿਸ਼ ਕਰਨਗੀਆਂ ਤਾਂ ਜੋ ਮਰੀਜ਼ਾਂ ਨੂੰ ਦੱਖਣੀ ਗਾਜ਼ਾ ਵਿੱਚ ਲਿਜਾਣ ਦੀ ਕੋਸ਼ਿਸ਼ ਕੀਤੀ ਜਾ ਸਕੇ। ਇਜ਼ਰਾਇਲੀ ਫੌਜ ਦਾ ਇਲਜ਼ਾਮ ਹੈ ਕਿ ਹਮਾਸ ਦੇ ਕੱਟੜਪੰਥੀਆਂ ਨੇ ਗਾਜ਼ਾ ਦੇ ਸ਼ਿਫਾ ਹਸਪਤਾਲ ਵਿੱਚ ਕਮਾਂਡ ਸੈਂਟਰ ਸਥਾਪਿਤ ਕੀਤਾ ਹੈ, ਜਿਸ ਦੀ ਉਹ ਭਾਲ ਕਰ ਰਹੇ ਹਨ। ਹਾਲਾਂਕਿ ਹਮਾਸ ਅਤੇ ਹਸਪਤਾਲ ਦੇ ਸਟਾਫ ਨੇ ਇਸ ਦਾਅਵੇ ਨੂੰ ਖਾਰਜ ਕਰ ਦਿੱਤਾ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment