ਇਜ਼ਰਾਈਲ ਦੇ ਪੀਐੱਮ ਬੈਂਜਾਮਿਨ ਨੇਤਨਯਾਹੂ ਦੀਆਂ ਵੱਧ ਸਕਦੀਆਂ ਹਨ ਮੁਸ਼ਕਲਾਂ, ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਸੁਣਵਾਈ ਮੁੜ ਤੋਂ ਸ਼ੁਰੂ

TeamGlobalPunjab
2 Min Read

ਨਿਊਜ਼ ਡੈਸਕ : ਭ੍ਰਿਸਟਾਚਾਰ ਦੇ ਦੋਸ਼ਾਂ ਨਾਲ ਘਿਰੇ ਇਜ਼ਰਾਈਲ ਦੇ ਪ੍ਰਧਾਨਮੰਤਰੀ ਬੈਂਜਾਮਿਨ ਨੇਤਨਯਾਹੂ ਦੀਆਂ ਮੁਸ਼ਕਲਾਂ ਫਿਰ ਤੋਂ ਵੱਧ ਸਕਦੀਆਂ ਹਨ। ਆਪਣਾ ਅਹੁਦਾ ਛੱਡਣ ਤੋਂ ਬਾਅਦ ਬੈਂਜਾਮਿਨ ਨੇਤਨਯਾਹੂ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਸੁਣਵਾਈ ਐਤਵਾਰ ਤੋਂ ਮੁੜ ਸ਼ੁਰੂ ਹੋ ਗਈ ਹੈ।

ਦੱਸ ਦਈਏ ਕਿ ਭ੍ਰਿਸ਼ਟਾਚਾਰ ਅਤੇ ਕੋਰੋਨਾ ਸੰਕਟ ਨਾਲ ਨਜਿੱਠਣ ਨੂੰ ਲੈ ਕੇ ਉਨ੍ਹਾਂ ਦੀ ਪਹਿਲਾਂ ਹੀ ਆਲੋਚਨਾ ਹੋ ਰਹੀ ਹੈ। ਹੁਣ ਅਦਾਲਤ ਵਿੱਚ ਮੁੜ ਤੋਂ ਸੁਣਵਾਈ ਸ਼ੁਰੂ ਹੋਣ ਤੋਂ ਬਾਅਦ ਉਨ੍ਹਾਂ ਦੀਆ ਮੁਸ਼ਕਲਾਂ ਹੋਰ ਵੱਧ ਸਕਦੀਆਂ ਹੈ।  ਨੇਤਨਯਾਹੂ ‘ਤੇ ਆਪਣੇ ਅਹੁਦੇ ਦੀ ਦੁਰਵਰਤੋਂ, ਭ੍ਰਿਸ਼ਟਾਚਾਰ ਅਤੇ ਰਿਸ਼ਵਤ ਲੈਣ ਦੇ ਦੋਸ਼ ਲੱਗੇ ਹਨ। ਹਾਲਾਂਕਿ ਉਨ੍ਹਾਂ ਨੇ ਆਪਣੇ ‘ਤੇ ਲੱਗੇ ਸਾਰੇ ਦੋਸ਼ਾਂ ਨੂੰ ਬੇਬੁਨਿਆਦ ਅਤੇ ਝੂਠ ਕਰਾਰ ਦਿੱਤਾ ਹੈ।

ਨੇਤਨਯਾਹੂ ਖਿਲਾਫ ਰਾਜਧਾਨੀ ਯੇਰੂਸ਼ਲਮ ਅਤੇ ਤੇਲ ਅਵੀਵ ‘ਚ ਹਰ ਰੋਜ਼ ਰੋਸ ਪ੍ਰਦਰਸ਼ਨ ਹੋ ਰਹੇ ਹਨ। ਸੈਂਕੜੇ ਪ੍ਰਦਰਸ਼ਨਕਾਰੀ ਸ਼ਨੀਵਾਰ ਨੂੰ ਯੇਰੂਸ਼ਲਮ ਵਿੱਚ ਪ੍ਰਧਾਨ ਮੰਤਰੀ ਦੀ ਰਿਹਾਇਸ਼ ਦੇ ਬਾਹਰ ਇਕੱਠੇ ਹੋਏ ਅਤੇ ਉਨ੍ਹਾਂ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਕੀਤਾ। ਉਥੇ ਹੀ ਭੀੜ ਨੂੰ ਖਿੰਡਾਉਣ ਲਈ ਪੁਲਿਸ ਨੇ ਵਾਟਰ ਕੈਨਨ ਦੀ ਵਰਤੋਂ ਕੀਤੀ। ਇਸ ਦੌਰਾਨ ਕੁਝ ਪ੍ਰਦਰਸ਼ਨਕਾਰੀ ਗ੍ਰਿਫਤਾਰ ਵੀ ਕੀਤੇ ਗਏ। ਦੱਸ ਦਈਏ ਕਿ ਮਈ ਦੇ ਅਖੀਰ ਵਿਚ ਵੀ ਲੋਕ ਪ੍ਰਧਾਨ ਮੰਤਰੀ ਨੇਤਨਯਾਹੂ ਦੇ ਵਿਰੁੱਧ ਸੜਕਾਂ ‘ਤੇ ਉਤਰ ਆਏ ਸਨ ਅਤੇ ਉਨ੍ਹਾਂ ਤੋਂ ਅਸਤੀਫੇ ਦੀ ਮੰਗ ਕੀਤੀ ਸੀ।

ਉੱਥੇ ਹੀ ਜੇਕਰ ਇਜ਼ਰਾਈਲ ‘ਚ ਕੋਰੋਨਾ ਦੀ ਗੱਲ ਕੀਤੀ ਜਾਵੇ ਤਾਂ ਦੇਸ਼ ‘ਚ ਹੁਣ ਤੱਕ ਕੋਰੋਨਾ ਦੇ ਲਗਭਗ 50,000 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ 400 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਿਸ ਨੂੰ ਲੈ ਕੇ ਮਾਹਿਰਾਂ ਦਾ ਕਹਿਣਾ ਹੈ ਕਿ ਸਰਕਾਰ ਨੇ ਕੋਰੋਨਾ ਨੂੰ ਕੰਟਰੋਲ ਕਰਨ ਦੇ ਤਰੀਕਿਆਂ ਨੂੰ ਨਜ਼ਰ ਅੰਦਾਜ਼ ਕੀਤਾ ਹੈ। ਜਿਸ ਕਾਰਨ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇਤਨਯਾਹੂ ਖਿਲਾਫ ਲੋਕ ਪ੍ਰਦਰਸ਼ਨ ਕਰ ਰਹੇ ਹਨ।

- Advertisement -

Share this Article
Leave a comment